3600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੀ ਹਾਈਕੋਰਟ ਤੋਂ ਕਰਵਾਈ ਜਾਵੇ ਜਾਂਚ : ਅਕਾਲੀ ਆਗੂ

TeamGlobalPunjab
2 Min Read

ਚੰਡੀਗੜ੍ਹ : ਆਬਕਾਰੀ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਹਿਲੇ ਸਾਲ ਦੌਰਾਨ ਆਬਕਾਰੀ ਆਮਦਨ ਵਿਚ ਵਾਧਾ ਵਿਖਾਉਣ ਲਈ ਅੰਕੜਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਕਾਲ ‘ਚ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

ਅਕਾਲੀ ਦਲ ਨੇ ਕਾਗਰਸੀਆਂ ਵੱਲੋਂ ਚਲਾਈਆਂ ਜਾ ਰਹੀਆਂ ਨਕਲੀ ਸ਼ਰਾਬ ਦੀ ਫੈਕਟਰੀਆਂ ਉੱਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਸ ਸੰਬੰਧੀ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਸਿੰਘ ਕੰਬੋਜ਼ ਨੂੰ ਤੁਰੰਤ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ 3600 ਕਰੋੜ ਰੁਪਏ ਦੇ ਆਬਕਾਰੀ ਆਮਦਨ ਦੇ ਨੁਕਸਾਨ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਵਿਚ ਬਣਾਈ ਇੱਕ ਕਮੇਟੀ ਤੋਂ ਕਰਵਾਉਣ ਦੀ ਵੀ ਮੰਗ ਕੀਤੀ ਹੈ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਵੱਲੋਂ ਕਾਰਜਪਾਲਿਕਾ ਦੀ ਸ਼ਕਤੀ ਉੱਤੇ ਉਠਾਏ ਸਵਾਲ ਮਗਰੋਂ ਸੂਬੇ ‘ਚ  ਸੰਵਿਧਾਨਿਕ ਸੰਕਟ ਪੈਦਾ ਹੋ ਗਿਆ ਹੈ। ਅਕਾਲੀ ਆਗੂਆਂ ਨੇ ਸਰਕਾਰੀ ਖਜ਼ਾਨਾ ਲੁੱਟਣ ਅਤੇ ਸੈਨੇਟਾਈਜ਼ਰਾਂ ਲਈ ਇਸਤੇਮਾਲ ਹੁੰਦੇ ਈਥਾਇਲ ਅਲਕੋਹਲ ਨਾਲ ਨਕਲੀ ਸ਼ਰਾਬ ਬਣਾਉਣ ਲਈ ਕਾਂਗਰਸੀ ਆਗੂਆਂ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ਰਾਬ ਮਾਫੀਆ ਨਾਲ ਅੰਦਰਖਾਤੇ ਮਿਲੀ ਹੋਈ ਹੈ, ਜਿਸ ਨੂੰ ਕਿ ਕਾਂਗਰਸੀ ਵੱਲੋਂ ਚਲਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਨਕਲੀ ਸ਼ਰਾਬ ਦੇ ਕਿਸੇ ਵੀ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕੀਤੀ ਹੈ।

Share this Article
Leave a comment