ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹਾਈ ਕੋਰਟ ਦਾ ਵੱਡਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹਾਈ ਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਬਾਰੇ ਦਾ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਹਾਈ ਕੋਰਟ ਨੇ ਅੱਜ ਸਾਬਕਾ ਐਸ.ਐਚ.ਓ ਗੁਰਦੀਪ ਸਿੰਘ ਪੰਧੇਰ ਦੀ ਰਿੱਟ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਟੇਟ ਵੱਲੋਂ ਕੀਤੀ ਜਾਂਚ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਨਵੀਂ ਕਮੇਟੀ ਬਣਾਈ ਜਾਵੇ ਤੇ ਆਈ. ਪੀ .ਐੱਸ .ਅਫ਼ਸਰ ਕੁੰਵਰ ਵਿਜੈ ਪ੍ਰਤਾਪ ਨੂੰ ਸ਼ਾਮਲ ਨਾ ਕੀਤਾ ਜਾਵੇ ।

ਦੱਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ 2020 ਸਾਲ ‘ਚ ਜੂਨ ਮਹੀਨੇ ਹਿਰਾਸਤ ‘ਚ ਲਿਆ ਗਿਆ ਸੀ। ਪੰਧੇਰ 14 ਅਕਤੂਬਰ, 2015 ਨੂੰ ਕੋਟਕਪੂਰਾ ਸਿਟੀ ਥਾਣੇ ਦਾ ਐਸ.ਐਚ.ਓ ਸੀ । ਪੰਧੇਰ ‘ਤੇ ਇਸ ਕੇਸ ਨਾਲ ਸਬੰਧਤ ਥਾਣੇ ਦੇ ਰਿਕਾਰਡ ਨਾਲ ਛੇੜਛਾੜ ਦਾ ਵੀ ਦੋਸ਼ ਸੀ। ਉਸ ਨੂੰ 2015 ਦੇ ਐਫਆਈਆਰ 192 ਵਿਚ ਹਿਰਾਸਤ ਵਿਚ ਲੈ ਲਿਆ ਸੀ।

Share this Article
Leave a comment