ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਿਤ ਦੋ ਅਹਿਮ ਮਾਮਲਿਆਂ ‘ਤੇ ਸੁਣਵਾਈ ਹੋਈ ਹੈ। ਅਦਾਲਤ ਨੇ ਪੈਰੋਲ ਦੀ ਮੰਗ ਅਤੇ NSA (ਨੈਸ਼ਨਲ ਸਕਿਓਰਿਟੀ ਐਕਟ) ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਹੁਣ ਕੱਲ੍ਹ ਤੱਕ ਲਈ ਟਾਲ ਦਿੱਤੀ ਹੈ।
ਪੈਰੋਲ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਜਵਾਬ ਦਾਇਰ ਕਰਨ ਵਿੱਚ ਦੇਰੀ ਕਰਨ ਲਈ ਪੰਜਾਬ ਸਰਕਾਰ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਰਕਾਰ ਨੂੰ ਜਵਾਬ ਪੇਸ਼ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਸੀ, ਪਰ ਨਿਰਧਾਰਿਤ ਸਮੇਂ ਵਿੱਚ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ।
ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ ਲਗਾਏ ਗਏ NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਲੰਬੀ ਬਹਿਸ ਹੋਈ। ਸਰਕਾਰੀ ਵਕੀਲਾਂ ਨੇ ਅੰਮ੍ਰਿਤਪਾਲ ਨੂੰ ਹਿਰਾਸਤ ਵਿੱਚ ਰੱਖਣ ਦੇ ਪੱਖ ਵਿੱਚ ਕਈ ਦਲੀਲਾਂ ਦਿੱਤੀਆਂ ਹਨ।
ਸਰਕਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਸਿੰਘ ਭੁੱਲਰ ਨਾਲ ਨੇੜਲੇ ਸਬੰਧ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

