ਨਾਮਜ਼ਦਗੀਆਂ ਭਰਨ ਦਾ ਅੱਜ ਵੱਡਾ ਦਿਨ, ਦਿੱਗਜ ਲੀਡਰ ਦਾਖਲ ਕਰਵਾਉਣਗੇ ਪੱਤਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਵੱਡਾ ਦਿਨ ਹੋਵੇਗਾ। ਅੱਜ ਕਈ ਦਿੱਗਜ ਆਗੂ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣਗੇ।

ਸੂਬੇ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਭਦੌੜ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਚੰਨੀ ਨੂੰ ਹਲਕਾ ਭਦੌੜ ਤੋਂ ਵੀ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ, ਜਿਥੇ ਉਹ ਭਲਕੇ ਨਾਮਜ਼ਦਗੀ ਦਾਖ਼ਲ ਕਰਨਗੇ।

ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਅੱਜ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਲੰਬੀ ਹਲਕੇ ਤੋਂ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਹਲਕੇ ਤੋਂ ਨਾਮਜ਼ਦਗੀ ਭਰੀ ਜਾਵੇਗੀ।

- Advertisement -

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 25 ਜਨਵਰੀ, 2022 ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਨੌਮੀਨੇਸ਼ਨ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022  ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment