ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਬੱਸ ਦੀ ਹੋਈ ਟੱਕਰ, ਮੌਤਾਂ ਦੀ ਖਬਰ

Global Team
2 Min Read

ਬਟਾਲਾ:  ਬਟਾਲਾ ਤੋਂ ਕਾਦੀਆਂ ਰੋਡ ’ਤੇ ਜਾ ਰਹੀ ਤੇਜ਼ ਰਫ਼ਤਾਰ ਬੱਸ ਆਪਣਾ ਸੰਤੁਲਨ ਗੁਆ ਕੇ ਪਿੰਡ ਸ਼ਾਹਬਾਦ ਦੇ ਬੱਸ ਸਟੈਂਡ ਵਿਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸਟੈਂਡ ਦਾ ਲੈਂਟਰ ਬੱਸ ਦੇ ਅੰਦਰ ਧਸ ਗਿਆ, ਜਿਸ ਕਾਰਨ ਤਿੰਨ ਵਿਅਕਤੀਆਂ ਤੇ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸੇ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 4 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ।

 

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ ‘ਤੇ ਪਹੁੰਚ ਗਏ ਹਨ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

Share This Article
Leave a Comment