ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ। ਇਸ ਨੂੰ ਤੋੜਨ ਲਈ ਅੱਜ ਅੱਠਵੇਂ ਗੇੜ ਦੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਵਿੱਚ ਇੱਕ ਹਾਈ ਵੋਲਟੇਜ ਮੀਟਿੰਗ ਚੱਲ ਰਹੀ ਹੈ। ਇਹ ਬੈਠਕ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬੁਲਾਈ ਗਈ ਹੈ। ਜਿਸ ਵਿਚ ਪੰਜਾਬ ਦੇ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਮੌਜੂਦ ਹਨ।
ਇਸ ਮੀਟਿੰਗ ਵਿੱਚ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ ਅਤੇ ਕਿਸਾਨਾਂ ਵਿੱਚ ਉੱਠ ਰਹੀ ਆਵਾਜ਼ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਾਂਝੀ ਕਰਨਗੇ। ਇਸ ਤੋਂ ਬਾਅਦ ਦਿੱਲੀ ਵਿੱਚ ਹੀ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਹੋਵੇਗੀ। ਜਿਸ ਦੀ ਜਿਸ ਦੀ ਰੂਪ ਰੇਖਾ ਤਿਆਰ ਕਰਨ ਲਈ ਰਾਜਨਾਥ ਸਿੰਘ ਨੇ ਪੰਜਾਬ ਦੇ ਦੋ ਮੰਤਰੀਆਂ ਨਾਲ ਮੀਟਿੰਗ ਬੁਲਾਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨਾਂ ਨਾਲ ਅੱਠਵੀਂ ਮੀਟਿੰਗ ਦੇ ਵਿੱਚ ਰਾਜਨਾਥ ਸਿੰਘ ਸ਼ਾਮਲ ਹੋ ਸਕਦੇ ਹਨ।