ਹਾਈਕੋਰਟ ਵਲੋਂ ਡਰੱਗ ਰੈਕੇਟ ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਮਨਜ਼ੂਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡਰੱਗ ਰੈਕੇਟ ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ‘ਤੇ ਪਾ ਦਿੱਤੀ ਗਈ ਹੈ। ਪਹਿਲਾਂ ਇਸ ਮਾਮਲੇ ਦੀ ਸੁਣਵਾਈ ਨਵੰਬਰ ‘ਚ ਤੈਅ ਕੀਤੀ ਗਈ ਸੀ।

ਇਸ ਕੇਸ ਦੀ ਜਲਦੀ ਸੁਣਵਾਈ ਸਬੰਧੀ ਵਕੀਲ ਨਵਕਿਰਣ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਏ. ਐੱਸ. ਮਸੀਹ ‘ਤੇ ਆਧਾਰਿਤ ਬੈਂਚ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਐਸ. ਟੀ. ਐੱਫ. ਦੀ ਸੀਲਬੰਦ ਰਿਪੋਰਟ ਖੋਲ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਕਿਹਾ ਸੀ ਕਿ, ਅੱਜ STF ਦੀ ਰਿਪੋਰਟ ਢਾਈ ਸਾਲਾਂ ਦੀ ਦੇਰੀ ਤੋਂ ਬਾਅਦ ਮੁੜ ਬੰਦ ਪਈਆਂ ਫਾਈਲਾਂ ਚੋਂ ਬਾਹਰ ਨਿਕਲੇਗੀ। ਅਦਾਲਤ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਮੁੱਖ ਮੁਲਜ਼ਮਾਂ ਦੇ ਨਾਂਅ ਦੱਸੇ ਜਾਣਗੇ, ਜੋਕਿ ਪੰਜਾਬ ਦੇ ਨੌਜਵਾਨਾਂ ਅਤੇ ਮਾਂਵਾਂ ਦੀ ਪਹਿਲੀ ਜਿੱਤ ਹੋਵੇਗੀ। ਉਮੀਦ ਹੈ ਕਿ ਮੁਲਜ਼ਮਾਂ ਨੂੰ ਅਜਿਹੀ ਸਜ਼ਾ ਮਿਲੇਗੀ, ਜੋ ਆਉਂਦੀਆਂ ਪੀੜੀਆਂ ਵੀ ਯਾਦ ਰੱਖਣਗੀਆਂ।

Share this Article
Leave a comment