ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਚੰਡੀਗੜ੍ਹ ਵਿਚਲੇ ਪਿੰਡ ਧਨਾਸ ਅਤੇ ਡੱਡੂ ਮਾਜਰਾ ਦੇ ਕਿਸਾਨਾਂ ਨੂੰ ਉਸ ਵੇਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਜਦੋਂ ਉਨ੍ਹਾਂ ਦੀ ਯੂ.ਟੀ. ਪ੍ਰਸ਼ਾਸਨ ਵੱਲੋਂ ਅਕਵਾਇਰ ਕੀਤੀ 500 ਕਰੋੜ ਰੁਪਏ ਤੋਂ ਵਧੇਰੇ ਦੀ ਜ਼ਮੀਨ ਉੱਤੇ ਸਟੇਅ ਲਗਾ ਦਿੱਤੀ ਗਈ।
ਕਿਸਾਨਾਂ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਹੋਏ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ.ਟੀ. ਪ੍ਰਸ਼ਾਸਨ ਨੇ ਕੁਨੈਕਟੀਵਿਟੀ ਦੇ ਨਾਂ ‘ਤੇ ਅਫ਼ਸਰਸ਼ਾਹੀ ਨੂੰ ਫਾਇਦਾ ਪਹੁੰਚਾਉਣ ਲਈ ਇਹ ਜ਼ਮੀਨ ਅਕਵਾਇਰ ਕੀਤੀ ਸੀ। ਜਿਸ ਦੀ ਕੀਮਤ ਵੀ ਕਿਸਾਨਾਂ ਨੂੰ ਕੌਡੀਆਂ ਦੇ ਭਾਅ ਵਾਲੀ ਦਿੱਤੀ ਗਈ ਸੀ।