ਸਕੂਲ ਫ਼ੀਸ ਮਾਮਲਾ: ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਝਟਕਾ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਨਿੱਜੀ ਸਕੂਲਾਂ ਨੇ ਪਿਛਲੇ ਹਫ਼ਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੇ ਆਪਣੇ ਸਟਾਫ ਨੂੰ ਪੂਰੀ ਤਨਖ਼ਾਹ ਦੇਣ ਅਤੇ ਸਿਰਫ ਆਨਲਾਈਨ ਕਲਾਸਾਂ ਦੀ ਸੁਵਿਧਾ ਦੇਣ ਵਾਲੇ ਸਕੂਲਾਂ ਨੂੰ ਹੀ ਬੱਚਿਆਂ ਤੋਂ ਫੀਸ ਲੈਣ ਦਾ ਆਦੇਸ਼ ਦਿੱਤਾ ਸੀ। ਇਹਨਾਂ ਹੁਕਮਾਂ ਖ਼ਿਲਾਫ਼ ਅੱਜ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਹਾਈਕੋਰਟ ਵਿਚ ਆਪਣੀ ਅਰਜ਼ੀ ਦਾਇਰ ਕਰਕੇ ਹੁਕਮ ਵਾਪਸ ਲੈਣ ਦੀ ਗੁਹਾਰ ਲਗਾਈ ਸੀ। ਹਾਈਕੋਰਟ ਨੇ ਇਸ ਮੰਗ ਨੂੰ ਠੁਕਰਾਉਂਦੇ ਹੋਏ ਪ੍ਰਾਈਵੇਟ ਸਕੂਲਾਂ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।

ਪਿਛਲੇ ਹਫਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਲਈ ਜਾਂਦੀ ਮਹੀਨਾਵਾਰੀ ਫੀਸ, ਸਾਲਾਨਾ ਟੈਕਸ ਅਤੇ ਟਰਾਂਸਪੋਰਟ ਫ਼ੀਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਸੀ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਸੀ ਕਿ ਲੌਕਡਾਊਨ ਦੌਰਾਨ ਆਨਲਾਈਨ ਕਲਾਸਾਂ ਦੀ ਸੁਵਿਧਾ ਦੇਣ ਵਾਲੇ ਸਕੂਲ ਦੀ ਬੱਚਿਆਂ ਤੋਂ ਟਿਊਸ਼ਨ ਫੀਸ ਵਸੂਲ ਸਕਦੇ ਹਨ।

Share This Article
Leave a Comment