ਸਹਾਇਕ ਪ੍ਰੋਫੈਸਰ ਭਰਤੀ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਇਸੇ ਮਾਮਲੇ ‘ਚ ਹੀ ਗਈ ਸੀ ਪ੍ਰੋਫੈਸਰ ਦੀ ਜਾਨ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਪੰਜਾਬ ਸਰਕਾਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਭਰਤੀ ਕਰਨ ਦੀ ਮੰਗ ਕੀਤੀ ਸੀ।

ਕੁਲਵਿੰਦਰ ਸਿੰਘ ਨੇ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਦੀ ਪੋਸਟ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਅਨੁਸਾਰ ਐਗਰੀਮੈਂਟ ਅਧਿਆਪਕ ਵਜੋਂ ਤਜ਼ਰਬੇ ਲਈ ਵੱਧ ਤੋਂ ਵੱਧ ਪੰਜ ਅੰਕ ਪ੍ਰਤੀ ਸਾਲ ਦੇਣ ਦੀ ਵਿਵਸਥਾ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਿੱਚ ਬਦਲਾਅ ਕਰਦਿਆਂ ਇਹ ਨਿਯਮ ਬਣਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਸੇਵਾ ਕਰ ਰਹੇ ਅਧਿਆਪਕਾਂ ਨੂੰ ਹੀ ਤਜ਼ਰਬੇ ਅੰਕਾਂ ਦਾ ਲਾਭ ਮਿਲੇਗਾ।

ਪਿਛਲੀ ਸੁਣਵਾਈ ‘ਚ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਕ ਵਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਦੀਆਂ ਸ਼ਰਤਾਂ ਨੂੰ ਨਹੀਂ ਬਦਲਿਆ ਜਾ ਸਕਦਾ। ਅਜਿਹੀ ਸਥਿਤੀ ਵਿੱਚ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਹਾਈ ਕੋਰਟ ਨੇ ਇਸ ਭਰਤੀ ਨੂੰ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਸ ਤੋਂ ਬਾਅਦ ਇਸ ਹੁਕਮ ਨੂੰ ਡਿਵੀਜ਼ਨ ਬੈਂਚ ਦੇ ਸਾਹਮਣੇ ਚੁਣੌਤੀ ਦਿੱਤੀ ਗਈ ਸੀ। ਡਿਵੀਜ਼ਨ ਬੈਂਚ ਨੇ ਭਰਤੀ ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਸਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment