ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਵੱਲੋਂ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਲਗਭਗ 1120 ਪਰਿਵਾਰਾਂ ਨੂੰ ਨੌਕਰੀਆਂ ਮਿਲਣਗੀਆਂ ਤੇ ਫੈਸਲੇ ਦਾ ਪੀੜਤ ਪਰਿਵਾਰਾਂ ਨੇ ਸੁਵਾਗਤ ਕੀਤਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਾਲ 2006 ਵਿੱਚ ਦਿੱਲੀ ਕੈਬਨਿਟ ‘ਚ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਬਾਅਦ ‘ਚ ਇਹ ਮਾਮਲਾ ਲਟਕ ਗਿਆ ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਲੈ ਜਾਇਆ ਗਿਆ।
ਹਾਈਕੋਰਟ ਨੇ ਹੁਕਮ ਅਨੁਸਾਰ ਜਿਨ੍ਹਾਂ ਪਰਿਵਾਰਾਂ ਨੇ ਨੌਕਰੀਆਂ ਲਈ ਅਰਜ਼ੀਆਂ ਪਾਈਆਂ ਸਨ, ਉਨ੍ਹਾਂ ਨੂੰ ਤੁਰੰਤ ਨੌਕਰੀ ਦੇਣ ਲਈ ਕਿਹਾ ਗਿਆ ਹੈ।