ਨਵੀਂ ਦਿੱਲੀ: ਦਿੱਲੀ ਹਾਈਕੋਰਟ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪ੍ਰੀ ਮੈਚਿਓਰ ਰਿਹਾਈ ਦੀ ਮੰਗ ਕਰਦੀ ਪਟੀਸ਼ਨ ਖਾਰਜ ਹੋ ਗਈ ਹੈ। ਇਹ ਪਟੀਸ਼ਨ ਹਾਈਕੋਰਟ ਵਿਚੋਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਵਾਪਸ ਲਏ ਜਾਣ ਕਾਰਨ ਖਾਰਜ ਹੋਈ ਹੈ।
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਸਜ਼ਾ ਰੀਵਿਊ ਬੋਰਡ ਨੇ ਜਨਵਰੀ ਮਹੀਨੇ ਵਿੱਚ ਪ੍ਰੋ. ਭੁੱਲਰ ਦੀ ਪ੍ਰੀ ਮੈਚਿਓਰ ਰਿਹਾਈ ਦੀ ਮੰਗ ਖਾਰਜ ਕਰ ਦਿੱਤੀ ਸੀ। ਅੱਜ ਹਾਈਕੋਰਟ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਦਾ ਬੋਰਡ ਹੀ ਉਨ੍ਹਾਂ ਦੀ ਮੰਗ ਨੂੰ ਖਾਰਜ ਕਰ ਚੁੱਕਿਆ ਹੈ ਤਾਂ ਹੁਣ ਨਵੇਂ ਸਿਰੇ ਤੋਂ ਬੋਰਡ ਦੇ ਇਸ ਫੈਸਲੇ ਨੂੰ ਚੁਨੌਤੀ ਦੇਣੀ ਪਵੇਗੀ। ਇਸ ਤੋਂ ਬਾਅਦ ਹੁਣ ਬੋਰਡ ਦੇ ਇਸ ਫੈਸਲੇ ਨੂੰ ਚੁਨੌਤੀ ਦਿੱਤੀ ਜਾ ਸਕਦੀ ਹੈ।
ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਬਾਅਦ ਵਿੱਚ ਸੁਪਰੀਮ ਕੋਰਟ ਨੇ ਉਸਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਸਜ਼ਾ ਸਮੀਖਿਆ ਬੋਰਡ ਪਹਿਲਾਂ ਹੀ 6 ਵਾਰ ਭੁੱਲਰ ਦੀ ਪ੍ਰੀ-ਮੈਚਿਓਰ ਰਿਹਾਈ ਦੀ ਮੰਗ ਨੂੰ ਰੱਦ ਕਰ ਚੁੱਕਾ ਹੈ, ਹੁਣ ਇੱਕ ਵਾਰ ਫਿਰ ਦਿੱਲੀ ਸਰਕਾਰ ਨੇ ਸਜ਼ਾ ਮੁਆਫ ਕਰਨ ਦੀ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।