ਔਰਤ ਨਗਨ ਕਰਕੇ ਘੁਮਾਉਣ ਦੇ ਮਾਮਲੇ ‘ਚ ਹਾਈਕੋਰਟ ਦੇ ਸਖਤ ਆਦੇਸ਼

Prabhjot Kaur
2 Min Read

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵਲਟੋਹਾ ‘ਚ ਇੱਕ ਔਰਤ ਨਗਨ ਕਰਕੇ ਘੁਮਾਉਣ ਦੇ ਮਾਮਲੇ ਦਾ ਪੰਜਾਬ ਹਰਿਆਣਾ ਹਾਈਕੋਰਟ ਨੇ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਕਿਹਾ ਕਿ ਇਹ ਬਹੁਤ ਹੀ ਘਿਣਾਉਣੀ ਘਟਨਾ ਹੈ, ਇਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਕਾਰਵਾਈ ਬਾਰੇ ਸਟੇਟਸ ਰਿਪੋਰਟ ਮੰਗੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੁਣ ਤੱਕ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੂਬਾ ਸਰਕਾਰ ਰਿਪੋਰਟ ‘ਚ ਦੱਸਿਆ ਕਿ ਜਿਸ ਮੋਬਾਈਲ ਤੋਂ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ ਗਈ ਸੀ, ਉਸ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹੁਣ ਤੱਕ ਕੀਤੀ ਕਾਰਵਾਈ ਦੀ ਸਟੇਟਸ ਰਿਪੋਰਟ 30 ਅਪ੍ਰੈਲ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦੱਸਣਯੋਗ ਹੈ ਕਿ ਪੰਜਾਬ ‘ਚ ਬੀਤੇ ਦਿਨੀਂ ਇੱਕ 55 ਸਾਲਾ ਔਰਤ ਦੀ ਉਸ ਦੇ ਪੁੱਤਰ ਦੇ ਸਹੁਰਿਆਂ ਵੱਲੋਂ ਕੁੱਟਮਾਰ ਕਰਕੇ ਤੇ ਨੰਗਾ ਕਰਕੇ ਵੀਡੀਓ ਬਣਾਈ ਗਈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੇ ਲੜਕੇ ਨੇ ਲੜਕੀ ਨਾਲ ਉਸ ਦੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਕੁੜੀ ਦੇ ਭਰਾ ਤੇ ਹੋਰਾਂ ਨੇ ਆ ਕੇ ਇਸ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment