ਦੇਸ਼ ‘ਚ ਕੋਰੋਨਾ ਕਾਰਨ ਲਗਾਤਾਰ ਵਿਗੜ ਰਹੇ ਹਾਲਾਤ, 24 ਘੰਟਿਆਂ ਦੌਰਾਨ 2.61 ਲੱਖ ਨਵੇਂ ਕੇਸ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ, ਹਾਲਾਤ ਲਗਾਤਾਰ ਵਿਗੜ ਰਹੇ ਹਨ। ਸਿਹਤ ਮੰਤਰਾਲੇ ਵਲੋਂ ਅੱਜ ਸਵੇਰੇ 8 ਵਜੇ ਜਾਰੀ ਅੰਕੜਿਆਂ ਵਿੱਚ ਦੱਸਿਆ ਗਿਆ ਹੈ ਕਿ ਬੀਤੇ 24 ਘੰਟਿਆਂ ਦੌਰਾਨ ਦੇਸ਼ਭਰ ਵਿੱਚ ਕੋਰੋਨਾ ਕਾਰਨ 1501 ਲੋਕਾਂ ਨੇ ਦਮ ਤੋੜ ਦਿੱਤਾ ਹੈ ਤੇ 2 ਲੱਖ 61 ਹਜ਼ਾਰ 500 ਨਵੇਂ ਮਰੀਜ ਸਾਹਮਣੇ ਆਏ ਹਨ। ਮੰਤਰਾਲੇ ਦੇ ਮੁਤਾਬਕ, ਇੰਨੇ ਸਮੇਂ ਵਿੱਚ ਹੀ 1,38,423 ਲੋਕਾਂ ਨੂੰ ਡਿਸਚਾਰਜ ਵੀ ਕੀਤਾ ਗਿਆ ਹੈ।

ਖਬਰਾਂ ਦੇ ਮੁਤਾਬਕ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 1,47,88,109 ਕੇਸ ਹੋ ਚੁੱਕੇ ਹਨ। ਇਸ ਤਰ੍ਹਾਂ ਐਕਟਿਵ ਕੇਸਾਂ ਦੀ ਗਿਣਤੀ ਫਿਲਹਾਲ 18,01,316 ਹੈ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 1,28,09,643 ਲੋਕ ਕੋਵਿਡ-19 ਦੇ ਸੰਕਰਮਣ ਤੋਂ ਠੀਕ ਹੋਏ ਹਨ। ਉੱਥੇ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 1,77,150 ਹੋ ਗਈ ਹੈ।

Share this Article
Leave a comment