ਹਿਜਾਬ ਵਿਵਾਦ: ਹਿਜਾਬ ਨਿਯਮ ਦਾ ਵਿਰੋਧ ਕਰ ਰਹੀਆਂ 10 ਵਿਦਿਆਰਥਣਾਂ ‘ਤੇ FIR, ਧਾਰਾ-144 ਦੀ ਉਲੰਘਣਾ ਦੇ ਦੋਸ਼

TeamGlobalPunjab
2 Min Read

ਬੈਂਗਲੁਰੂ- ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰ ਰੋਜ਼ ਧਰਨੇ-ਮੁਜ਼ਾਹਰੇ ਹੋ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਮਨਾਹੀ ਦੇ ਹੁਕਮ ਵੀ ਲਾਗੂ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਤੁਮਕੁਰ ਜ਼ਿਲੇ ‘ਚ ਕੁਝ ਵਿਦਿਆਰਥਣਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਨੇ ਇਲਜ਼ਾਮ ਲਗਾਇਆ ਹੈ ਕਿ ਗਰਲਜ਼ ਐਮਪ੍ਰੈਸ ਸਰਕਾਰੀ ਪੀਯੂ ਕਾਲਜ ਦੇ ਬਾਹਰ 10 ਲੜਕੀਆਂ ਹਿਜਾਬ ਦੇ ਨਿਯਮ ਦਾ ਵਿਰੋਧ ਕਰ ਰਹੀਆਂ ਸਨ।

ਪੁਲਿਸ ਨੇ ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਜਾਰੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਆਈਪੀਸੀ ਦੀ ਧਾਰਾ 149, 143, 145, 188 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਦੱਸ ਦੇਈਏ ਕਿ ਹਿਜਾਬ ਵਿਵਾਦ ਤੋਂ ਬਾਅਦ ਕਰਨਾਟਕ ਹਾਈ ਕੋਰਟ ਨੇ ਆਪਣੇ ਅੰਤਰਿਮ ਆਦੇਸ਼ ਵਿੱਚ ਕਿਹਾ ਹੈ ਕਿ ਜਿਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਡਰੈੱਸ ਕੋਡ ਲਾਗੂ ਹੈ, ਉੱਥੇ ਹਿਜਾਬ, ਭਗਵਾ ਸ਼ਾਲ ਜਾਂ ਕੋਈ ਹੋਰ ਧਾਰਮਿਕ ਵਸਤੂ ਪਹਿਨਣ ਕੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵਿਦਿਅਕ ਅਦਾਰਿਆਂ ਵਿੱਚ ਧਾਰਮਿਕ ਪਹਿਰਾਵੇ ਦੀ ਮਨਾਹੀ ਵਾਲਾ ਸਰਕੂਲਰ ਵੀ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਦੇ ਗ੍ਰਹਿ ਮੰਤਰੀ ਅਰੰਗਾ ਜਨੇਂਦਰਾ ਨੇ ਵੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਚਿਤਾਵਨੀ ਦਿੱਤੀ ਸੀ ਕਿ ਅਦਾਲਤ ਦੇ ਅੰਤਰਿਮ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਰਨਾਟਕ ਪੁਲਿਸ ਨੇ ਕਾਂਗਰਸ ਨੇਤਾ ਮੁਕਰਰਮ ਖਾਨ ਦੇ ਖਿਲਾਫ ਕਲਬੁਰਗੀ ਵਿੱਚ ਹਿਜਾਬ ‘ਤੇ ਵਿਵਾਦਿਤ ਬਿਆਨ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਕਾਂਗਰਸੀ ਆਗੂ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਉਹ ਕਹਿ ਰਹੇ ਸਨ ਕਿ ‘ਜੋ ਕੋਈ ਸਾਡੇ ਬੱਚਿਆਂ ਨੂੰ ਹਿਜਾਬ ਪਾਉਣ ਤੋਂ ਰੋਕੇਗਾ, ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ’। ਇਸ ਬਿਆਨ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment