Himachal Cabinet Meeting: ਅੱਜ ਹੋਵੇਗੀ ਸਕੱਤਰੇਤ ਵਿਖੇ ਕੈਬਨਿਟ ਮੀਟਿੰਗ, ਲਏ ਜਾ ਸਕਦੇ ਨੇ ਅਹਿਮ ਫੈਸਲੇ

Rajneet Kaur
1 Min Read

ਸ਼ਿਮਲਾ: ਅੱਜ (ਬੁੱਧਵਾਰ) ਨੂੰ ਦੁਪਹਿਰ 3:00 ਵਜੇ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿਖੇ ਕੈਬਨਿਟ ਮੀਟਿੰਗ ਹੋਵੇਗੀ। ਇਸ ਦੌਰਾਨ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਸਬੰਧੀ ਜਾਰੀ ਕੀਤੇ ਜਾਣ ਵਾਲੇ SOP ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਦੂਰ-ਦੁਰਾਡੇ ਸਥਿਤ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਨੀਤੀ ਬਣਾਉਣ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਘੱਟ ਦਾਖਲੇ ਦੇ ਆਧਾਰ ‘ਤੇ ਅਪ੍ਰੈਲ 2022 ਤੋਂ ਬਾਅਦ ਸੂਬੇ ਵਿੱਚ ਅਪਗ੍ਰੇਡ ਕੀਤੇ ਅਤੇ ਨਵੇਂ ਖੋਲ੍ਹੇ ਗਏ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਸਮੇਤ ਕਈ ਹੋਰ ਏਜੰਡੇ ਵੀ ਵਿਚਾਰੇ ਜਾ ਸਕਦੇ ਹਨ। ਮੰਤਰੀ ਮੰਡਲ ਦੀ ਬੈਠਕ ‘ਚ ਕਈ ਬਜਟ ਐਲਾਨਾਂ ਨੂੰ ਮਨਜ਼ੂਰੀ ਵੀ ਦਿੱਤੀ ਜਾ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment