ਹਿਮਾਚਲ ਸਰਕਾਰ ਦਾ ਖ਼ਜ਼ਾਨਾ ਖ਼ਾਲੀ, ਨਹੀਂ ਮਿਲ ਰਹੀਆਂ ਤਨਖਾਹਾਂ, ਕਾਮੇ ਬੰਦ ਕਰਨਗੇ ਪਾਣੀ ਦੀ ਸਪਲਾਈ

Rajneet Kaur
2 Min Read

ਸ਼ਿਮਲਾ: ਹਿਮਾਚਲ ਸਰਕਾਰ  ਦਾ ਖਜ਼ਾਨਾ ਖਾਲੀ ਹੋਗਿਆ ਹੈ। ਜਿਸ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ।  ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਕਰਮਚਾਰੀ, ਪੰਪ ਆਪਰੇਟਰ, ਜੰਗਲਾਤ ਨਿਗਮ ਦੇ ਦਿਹਾੜੀਦਾਰ ਅਤੇ ਆਊਟਸੋਰਸਡ ਸਿਹਤ ਕਰਮਚਾਰੀਆਂ ਸਮੇਤ ਛੇ ਨਿਗਮਾਂ-ਬੋਰਡਾਂ ਦੇ ਕਰਮਚਾਰੀਆਂ ਨੂੰ 10 ਤਰੀਕ ਤੋਂ ਬਾਅਦ ਵੀ ਜੂਨ ਦੀਆਂ ਤਨਖਾਹਾਂ ਨਹੀਂ ਮਿਲੀਆਂ ਹਨ। ਆਰਥਿਕ ਮੰਦਹਾਲੀ ਦੇ ਦੌਰ ਵਿੱਚ ਹਜ਼ਾਰਾਂ ਮੁਲਾਜ਼ਮਾਂ ਲਈ ਪਰਿਵਾਰ ਦਾ ਖਰਚਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ 18 ਮਈ ਨੂੰ ਐਚਆਰਟੀਸੀ ਕਰਮਚਾਰੀਆਂ ਨੂੰ ਹਰ ਮਹੀਨੇ ਦੀ 7 ਤਰੀਕ ਨੂੰ ਤਨਖਾਹ ਅਤੇ ਪੈਨਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਸੀ। ਵਾਅਦਾ ਪੂਰਾ ਨਾ ਕਰਨ ਕਾਰਨ ਨਿਗਮ ਕਰਮਚਾਰੀ ਸਰਕਾਰ ਤੋਂ ਨਾਰਾਜ਼ ਹਨ।

ਮੈਡੀਕਲ ਕਾਲਜਾਂ ਵਿੱਚ ਤਾਇਨਾਤ ਸਟਾਫ ਨਰਸਾਂ, ਵਾਰਡ ਬੁਆਏ, ਲੈਬਾਰਟਰੀ ਟੈਕਨੀਸ਼ੀਅਨਾਂ ਨੂੰ ਚਾਰ ਮਹੀਨਿਆਂ ਤੋਂ ਮਾਣ ਭੱਤਾ ਨਹੀਂ ਮਿਲਿਆ ਹੈ। ਕਿਰਤ ਤੇ ਰੁਜ਼ਗਾਰ ਦਫ਼ਤਰ ਵਿੱਚ ਲੱਗੇ ਆਊਟਸੋਰਸ ਮੁਲਾਜ਼ਮਾਂ ਦੀ ਵੀ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਬਕਾਇਆ ਹਨ। ਟਰਾਂਸਪੋਰਟ ਕਾਰਪੋਰੇਸ਼ਨ ਵਿੱਚ 4,600 ਡਰਾਈਵਰ ਅਤੇ 4,400 ਕੰਡਕਟਰ ਸੇਵਾਵਾਂ ਦੇ ਰਹੇ ਹਨ। ਇਸ ਸਮੇਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ 1,250 ਕਰੋੜ ਤੋਂ ਵੱਧ ਦੇ ਘਾਟੇ ਵਿੱਚ ਹੈ। ਪਿਛਲੇ ਕਈ ਮਹੀਨਿਆਂ ਤੋਂ ਡਰਾਈਵਰਾਂ ਅਤੇ ਅਪਰੇਟਰਾਂ ਨੂੰ ਉਨ੍ਹਾਂ ਦੀਆਂ ਮਹੀਨਾਵਾਰ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਤਨਖਾਹਾਂ ਨਾ ਮਿਲਣ ਕਾਰਨ ਨਾਰਾਜ਼ ਪੰਪ ਆਪਰੇਟਰ ਐਤਵਾਰ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕਰ ਦੇਣਗੇ,ਜਦੋਂਕਿ HRTC ਕਰਮਚਾਰੀ ਅੰਦੋਲਨ ਦੀ ਰਣਨੀਤੀ ਵੀ ਉਲੀਕ ਰਹੇ ਹਨ। HRTC ਡਰਾਈਵਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਨ ਸਿੰਘ ਠਾਕੁਰ ਨੇ ਕਿਹਾ ਕਿ ਆਉਣ ਵਾਲੀ ਰਣਨੀਤੀ ਲਈ ਡਰਾਈਵਰ ਯੂਨੀਅਨ ਦੇ ਮੈਂਬਰਾਂ ਨਾਲ ਤੁਰੰਤ ਵਰਚੁਅਲ ਮੀਟਿੰਗ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment