ਹਿਮਾਚਲ ‘ਚ ਤਬਾਦਲਿਆਂ ‘ਤੇ ਲੱਗੀ ਪਾਬੰਦੀ, CM ਦੀ ਮਨਜ਼ੂਰੀ ‘ਤੇ ਹੀ ਹੋਣਗੇ ਟਰਾਂਸਫਰ

Prabhjot Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਮ ਤਬਾਦਲਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਤਹਿਤ ਵਿਸ਼ੇਸ਼ ਹਾਲਤਾਂ ਵਿੱਚ ਮੁੱਖ ਮੰਤਰੀ ਦੀ ਇਜਾਜ਼ਤ ਨਾਲ ਹੀ ਤਬਾਦਲੇ ਕੀਤੇ ਜਾ ਸਕਦੇ ਹਨ। ਜਾਣਕਾਰੀ ਅਨੁਸਾਰ ਇਸ ਸਬੰਧੀ ਸਰਕਾਰ ਵੱਲੋਂ ਸਾਰੇ ਵਿਭਾਗੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸਰਕਾਰ ਨਾਲ ਸਬੰਧਤ ਹੋਰ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਸਾਫ ਕੀਤਾ ਗਿਆ ਹੈ ਕਿ ਕੋਈ ਵੀ ਤਬਾਦਲਾ ਮੁੱਖ ਮੰਤਰੀ ਦੀ ਇਜਾਜ਼ਤ ਤੋਂ ਬਗੈਰ ਨਾਂ ਕੀਤਾ ਜਾਵੇ। ਮੁੱਖ ਮੰਤਰੀ ਵਿਸ਼ੇਸ਼ ਹਾਲਾਤ ਵਿੱਚ ਹੀ ਅਜਿਹੇ ਹੁਕਮ ਜਾਰੀ ਕਰ ਸਕਣਗੇ।

ਵਿਸ਼ੇਸ਼ ਹਾਲਾਤਾਂ ਵਿੱਚ ਦੂਰ-ਦੁਰਾਡੇ, ਪਹੁੰਚ ਤੋਂ ਬਾਹਰ ਅਤੇ ਕਬਾਇਲੀ ਖੇਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ, ਸੇਵਾਮੁਕਤੀ ਅਤੇ ਹੋਰ ਪ੍ਰਸ਼ਾਸਨਿਕ ਕਾਰਨਾਂ ਕਾਰਨ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਬਾਦਲੇ ਕੀਤੇ ਜਾਣਗੇ, ਅਜਿਹੇ ਵਿੱਚ ਸਰਕਾਰ ਵਿਕਾਸ ਕਾਰਜਾਂ ਵੱਲ ਧਿਆਨ ਦੇਣਾ ਚਾਹੁੰਦੀ ਹੈ।

ਸੂਬੇ ਵਿੱਚ ਜ਼ਿਆਦਾਤਰ ਤਬਾਦਲੇ ਸਿੱਖਿਆ ਵਿਭਾਗ ਵਿੱਚ 3 ਸਾਲ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਹੁੰਦੇ ਹਨ। ਮੌਜੂਦਾ ਸਮੇਂ ਵਿੱਚ ਵਿੱਦਿਅਕ ਸੈਸ਼ਨ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਇਸ ਦੇ ਮੱਦੇਨਜ਼ਰ ਸਰਕਾਰ ਤਬਾਦਲਾ ਨਹੀਂ ਕਰੇਗੀ। ਦੂਜੇ ਵਿਭਾਗਾਂ ਵਿੱਚ ਬੇਲੋੜੇ ਤਬਾਦਲਿਆਂ ਨਾਲ ਕੰਮ ਪ੍ਰਭਾਵਿਤ ਹੁੰਦਾ ਹੈ, ਜਿਸ ਕਾਰਨ ਸਰਕਾਰ ਨੇ ਫਿਲਹਾਲ ਆਮ ਤਬਾਦਲਿਆਂ ‘ਤੇ ਰੋਕ ਲਗਾ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment