ਹਿਮਾਚਲ ਨੇ ਰਾਹਦਾਰੀ ਟੈਕਸ ‘ਚ ਕੀਤੀ ਕਟੌਤੀ

Rajneet Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਲ ਇੰਡੀਆ ਪਰਮਿਟ ਟੂਰਿਸਟ ਵਾਹਨਾਂ ‘ਤੇ ਵਿਸ਼ੇਸ਼ ਟੋਲ 3,000 ਰੁਪਏ ਤੋਂ ਘਟਾ ਕੇ 500 ਰੁਪਏ ਪ੍ਰਤੀ ਦਿਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਹੋਰ ਸੂਬਿਆਂ ਦੇ ਸੈਲਾਨੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ ‘ਤੇ ਵਧਾਏ ਗਏ ਵਿਸ਼ੇਸ਼ ਰਾਹਦਾਰੀ ਟੈਕਸ ‘ਚ ਅੱਧੇ ਤੋਂ ਜ਼ਿਆਦਾ ਦੀ ਕਟੌਤੀ ਕਰ ਦਿੱਤੀ ਹੈ। ਟ੍ਰਾਂਸਪੋਰਟ ਵਿਭਾਗ ਨੇ ਦੇਰ ਰਾਤ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਰ ਰਾਜ ਵਿੱਚ ਟੂਰਿਸਟ ਵਾਹਨਾਂ ‘ਤੇ ਸਾਲਾਨਾ ਵਿਸ਼ੇਸ਼ ਟੋਲ ਲਗਭਗ 6 ਗੁਣਾ ਵਧਾ ਦਿੱਤਾ ਗਿਆ ਹੈ। ਜਿੱਥੇ ਬਾਹਰਲੇ ਰਾਜਾਂ ਦੇ ਟਰੈਵਲ ਏਜੰਟ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ, ਉੱਥੇ ਹੀ ਸੂਬੇ ਦੇ ਟੂਰਿਸਟ ਵਾਹਨ ਚਾਲਕਾਂ ਨੇ ਨਾਰਾਜ਼ਗੀ ਜਤਾਈ ਹੈ।

ਸਰਕਾਰ ਨੇ 1 ਸਤੰਬਰ ਤੋਂ 3,000 ਤੋਂ 6,000 ਰੁਪਏ ਪ੍ਰਤੀ ਦਿਨ ਦੀਆਂ ਵਿਸ਼ੇਸ਼ ਟੋਲ ਦਰਾਂ ਲਾਗੂ ਕੀਤੀਆਂ ਸਨ। ਇਸ ਤੋਂ ਪਹਿਲਾਂ ਹਿਮਾਚਲ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੀਆਂ ਟੈਕਸੀਆਂ ਤੋਂ ਵਾਧੂ ਦਾ ਟੈਕਸ ਵਸੂਲਿਆਂ ਜਾਂਦਾ ਸੀ। ਜਿਸ ਕਰਕੇ ਪੰਜਾਬ ਤੇ ਹਰਿਆਣਾ ਦੇ ਆਪ੍ਰੇਟਰਾਂ ਨੇ ਆਪਣੇ ਵਾਹਨ ਹਿਮਾਚਲ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਪੰਜਾਬ ਦੇ ਟਰੈਵਲ ਏਜੰਟਾਂ ਨੇ ਸਰਹੱਦ ਨੂੰ ਸੀਲ ਕਰਨ ਦੀ ਧਮਕੀ ਵੀ ਦਿੱਤੀ ਸੀ।

ਦਸ ਦਈਏ ਕਿ ਹੋਰ ਸੂਬਿਆਂ ਤੋਂ ਆਉਣ ਵਾਲੇ ਕਾਂਟੈਕਟ ਕੈਰੇਜ ਤੇ ਆਲ ਇੰਡੀਆ ਟੂਰਿਸਟ ਪਰਮਿਟ ਵਾਲੇ ਵਾਹਨਾਂ ‘ਚ 13 ਤੋਂ 22 ਸੀਟਰ ਵਾਹਨਾਂ ਨੂੰ ਰੋਜ਼ਾਨਾ 500, ਤਿੰਨ ਦਿਨਾਂ ਲਈ 1000, ਤੇ ਇਕ ਹਫ਼ਤੇ ਲਈ 2000 ਰੁਪਏ ਟੈਕਸ ਦੇਣਾ ਪਵੇਗਾ। 23 ਤੋਂ ਵੱਧ ਸੀਟਾਂ ਵਾਲੇ ਵਾਹਨਾਂ ਤੇ ਬੱਸਾਂ ਲਈ ਰੋਜ਼ਾਨਾ 1500, ਤਿੰਨ ਦਿਨ ਲਈ ਤਿੰਨ ਹਜ਼ਾਰ ਤੋਂ ਹਫ਼ਤੇ ਲਈ ਛੇ ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਪੰਜਾਬ ਦੇ ਆਪ੍ਰੇਟਰਾਂ ਨੇ ਮੁਲਾਕਾਤ ਕੀਤੀ ਸੀ। ਪੰਜਾਬੀ ਡਰਾਈਵਰਾਂ ਨੇ ਆਪਣੀ ਸਮੱਸਿਆ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਸੀ ਜਿਸ ਤੋਂ ਬਾਅਦ CM ਸੁੱਖੂ ਵੱਲੋਂ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ ਜਲਦ ਹੀ ਕੋਈ ਫੈਸਲਾ ਲਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment