ਵਿਕਰਮਾਦਿੱਤਿਆ ਨੇ ਭਾਵੁਕ ਹੁੰਦਿਆਂ ਛੱਡਿਆ ਅਹੁਦਾ, ਕਿਹਾ ‘ਮੇਰਾ ਅਪਮਾਨ ਕੀਤਾ ਗਿਆ ਹੈ’

Prabhjot Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਕੈਬਨਿਟ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬਹੁਤ ਗਲਤ ਹੈ। ਜੋ ਵੀ ਹੋਇਆ ਹੈ ਬਹੁਤ ਚਿੰਤਾਜਨਕ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।

ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਅਤੇ ਸਾਬਕਾ ਮਰਹੂਮ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਹ ਸਰਕਾਰ ਵਿੱਚ ਮੰਤਰੀ ਨਹੀਂ ਹੋਣਗੇ।

ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਸਭ ਦੇ ਯੋਗਦਾਨ ਨਾਲ ਬਣੀ ਹੈ ਤੇ ਮੈਂ ਅੱਜ ਤੱਕ ਕਦੇ ਵੀ ਸਰਕਾਰ ਦੇ ਕੰਮਕਾਜ ਬਾਰੇ ਕੁਝ ਨਹੀਂ ਕਿਹਾ। ਮੇਰੇ ਲਈ ਅਹੁਦਾ ਮਹੱਤਵਪੂਰਨ ਨਹੀਂ ਹੈ। ਲੋਕਾਂ ਦਾ ਭਰੋਸਾ ਮੇਰੇ ਲਈ ਮਹੱਤਵਪੂਰਨ ਹੈ। ਉਹਨਾਂ ਕਿਹਾ ਵਿਧਾਇਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦਾ ਨਤੀਜਾ ਅੱਜ ਸਾਡੇ ਸਾਹਮਣੇ ਹੈ। ਇਹ ਮੁੱਦਾ ਪਾਰਟੀ ਹਾਈਕਮਾਂਡ ਅੱਗੇ ਵੀ ਲਗਾਤਾਰ ਉਠਾਇਆ ਗਿਆ ਹੈ। ਫੈਸਲੇ ਉਸ ਤਰੀਕੇ ਨਾਲ ਨਹੀਂ ਲਏ ਗਏ, ਜਿਸ ਤਰੀਕੇ ਨਾਲ ਲਏ ਜਾਣੇ ਚਾਹੀਦੇ ਸਨ। ਸਿਰਫ਼ ਇਹ ਕਹਿਣਾ ਹੀ ਕਾਫ਼ੀ ਨਹੀਂ ਹੈ ਕਿ ਵਾਅਦੇ ਕੀਤੇ ਗਏ ਹਨ। ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ, ਮੈਂ ਦੁਖੀ ਹਾਂ।

ਵਿਕਰਮਾਦਿਤਿਆ ਨੇ ਕਿਹਾ ਕਿ ਮੈਂ ਹਮੇਸ਼ਾ ਮੁੱਖ ਮੰਤਰੀ ਦਾ ਸਨਮਾਨ ਕੀਤਾ ਹੈ। ਇੱਕ ਸਾਲ ਵਿੱਚ ਅਸੀਂ ਸਰਕਾਰ ਦਾ ਜ਼ੋਰਦਾਰ ਸਮਰਥਨ ਕੀਤਾ ਹੈ, ਪਰ ਮੇਰਾ ਅਪਮਾਨ ਕੀਤਾ ਗਿਆ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment