ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ

Rajneet Kaur
2 Min Read

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।  ਦੱਸ ਦੇਈਏ ਕਿ CM ਸੁੱਖੂ ਇਸ ਸਮੇਂ ਦਿੱਲੀ ਵਿੱਚ ਹਨ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ਆਉਣਾ ਸੀ।

ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਸੁੱਖੂ ਨੇ ਆਪਣੇ ਗਲੇ ‘ਚ ਬੇਅਰਾਮੀ ਮਹਿਸੂਸ ਕੀਤੀ ਸੀ। ਇਸ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦੇ ਸੈਂਪਲ ਲਏ ਗਏ। ਸੋਮਵਾਰ ਨੂੰ ਆਈ ਰਿਪੋਰਟ ‘ਚ ਉਸ ਦੇ ਕੋਰੋਨਾ ਪਾਜ਼ੀਟਿਵ ਦੀ ਪੁਸ਼ਟੀ ਹੋਈ ਹੈ।

ਦਰਅਸਲ, ਹਿਮਾਚਲ ਦੇ CM ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਰਾਜਸਥਾਨ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਹਿੱਸਾ ਲਿਆ ਸੀ। ਬਾਅਦ ਵਿੱਚ ਉਥੋਂ ਉਹ ਵਾਪਸ ਦਿੱਲੀ ਆ ਗਏ ਸਨ। ਦਿੱਲੀ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਣੇ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ।

ਦੱਸ ਦੇਈਏ ਕਿ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਾਮ ਨੂੰ ਪੀਐੱਮ ਮੋਦੀ ਦੇ ਨਾਲ ਮੁਲਾਕਾਤ ਕਰਕੇ ਵਾਪਸ ਸ਼ਿਮਲਾ ਜਾਣਾ ਸੀ ਪਰ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੀ ਹੁਣ ਪੀਐੱਮ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਨਹੀਂ ਹੋਵੇਗੀ। ਫਿਲਹਾਲ ਉਹ ਹੁਣ ਦਿੱਲੀ ਹੀ ਰਹਿਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment