ਸਾਬਕਾ CM ਦੇ ਪੁੱਤਰ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੇ ਦਿੱਤਾ ਅਸਤੀਫ਼ਾ

Prabhjot Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ‘ਤੇ ਖਤਰੇ ਬੱਦਲ ਛਾਏ ਹੋਏ ਹਨ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਯ ਦੇ ਅਸਤੀਫ਼ੇ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਕਾਂਗਰਸ ਸ਼ਾਮ ਤੱਕ ਨਵਾਂ ਨੇਤਾ ਚੁਣ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲ ਕਰਨ ਲਈ ਅਬਜ਼ਰਵਰ ਭੇਜੇ ਹਨ। ਸੁਖਵਿੰਦਰ ਨੇ ਇਹ ਕਦਮ ਨਾਰਾਜ਼ ਮੰਤਰੀ ਵਿਕਰਮਾਦਿਤਿਆ ਦੇ ਅਸਤੀਫੇ ਤੋਂ ਕਰੀਬ ਇਕ ਘੰਟੇ ਬਾਅਦ ਚੁੱਕਿਆ। ਵਿਕਰਮਾਦਿਤਿਯ ਨੇ ਕਿਹਾ ਸੀ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ। ਹਿਮਾਚਲ ਦੀ ਸਥਿਤੀ ਚਿੰਤਾਜਨਕ ਹੈ। ਇਹ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਕਾਂਗਰਸ ਨੂੰ ਫਤਵਾ ਮਿਲਿਆ ਸੀ ਪਰ ਵਿਧਾਇਕਾਂ ਦੀ ਅਣਦੇਖੀ ਕੀਤੀ ਗਈ। ਇਹ ਸਭ ਵਿਧਾਇਕਾਂ ਦੀ ਅਣਦੇਖੀ ਦਾ ਹੀ ਨਤੀਜਾ ਹੈ।

 

ਹਿਮਾਚਲ ਪ੍ਰਦੇਸ਼ ਵਿੱਚ ਬਹੁਮਤ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਉਪਰ ਸੰਕਟ ਦੇ ਬੱਦਲ ਛਾਏ ਹੋਏ ਹਨ। ਰਾਜ ਸਭਾ ਚੋਣਾਂ ਦੌਰਾਨ ਨੌਂ ਵਿਧਾਇਕਾਂ ਦੀ ਕਰਾਸ ਵੋਟਿੰਗ ਕਾਰਨ ਕਾਂਗਰਸ ਸਰਕਾਰ ਖ਼ਤਰੇ ਵਿੱਚ ਹੈ। ਰਾਜ ਸਭਾ ਚੋਣਾਂ ਦੌਰਾਨ ਛੇ ਕਾਂਗਰਸ ਤੇ ਤਿੰਨ ਆਜ਼ਾਦ ਵਿਧਾਇਕਾਂ ਨੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟ ਪਾਈ ਹੈ। ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਅਗਵਾਈ ‘ਚ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਨੂੰ ਰਾਜ ਭਵਨ ‘ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਭਾਜਪਾ ਵਿਧਾਇਕਾਂ ਨੇ ਸਦਨ ‘ਚ ਫਲੋਰ ਟੈਸਟ, ਕੱਟ ਮੋਸ਼ਨ ਤੇ ਵਿੱਤੀ ਬਿੱਲ ਉਪਰ ਵੋਟ ਡਿਵੀਜ਼ ਦੀ ਮੰਗ ਕੀਤੀ।

- Advertisement -

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment