ਹਿਮਾਚਲ ਪ੍ਰਦੇਸ਼: ਨਸ਼ਿਆਂ ਖਿਲਾਫ ਸਖਤੀ ਨਾਲ ਨਜਿੱਠਣ ਫੈਸਲਾ, ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਚਲਾਈ ਜਾਵੇਗੀ ਮੁਹਿੰਮ

Rajneet Kaur
2 Min Read

ਹਿਮਾਚਲ ਪ੍ਰਦੇਸ਼: ਅਜਕਲ ਨਸ਼ਿਆਂ ਦੀ ਸਕੂਲ ਕਾਲਜਾਂ ਤੱਕ ਵੀ ਪਹੁੰਚ ਹੋ ਗਈ ਹੈ।ਜਿਸ ਕਾਰਨ ਬੱਚੇ ਗਲਤ ਪਾਸੇ ਨੂੰ ਤੁਰੇ ਜਾ ਰਹੇ ਹਨ। ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸੂਬਾ ਸਰਕਾਰ ਨੇ ਇਕ ਫੈਸਲਾ ਲਿਆ ਹੈ। ਇਸ ‘ਚ ਅਧਿਆਪਕ ਅਤੇ ਵਿਦਿਆਰਥੀ ਮਿਲ ਕੇ ਕੰਮ ਕਰਨਗੇ। ਸੂਬੇ ਦੇ ਸਮੂਹ ਨਿੱਜੀ ਉੱਚ ਵਿਦਿਅਕ ਅਦਾਰਿਆਂ ਵਿੱਚ ਨਸ਼ਾ ਮੁਕਤੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਸਾਂਝੀਆਂ ਨਿਗਰਾਨੀ ਟੀਮਾਂ ਵੀ ਵਿਦਿਅਕ ਸੰਸਥਾਵਾਂ ਅਤੇ ਹੋਸਟਲਾਂ ਦੇ ਆਲੇ-ਦੁਆਲੇ ਚੌਕਸੀ ਬਣਾਈ ਰੱਖਣਗੀਆਂ। ਉਨ੍ਹਾਂ ਕਿਹਾ ਕਿ  ਰਾਜ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਰੈਗੂਲੇਟਰੀ ਕਮਿਸ਼ਨ ਵੱਲੋਂ ਹਰ ਮਹੀਨੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੇ ਕੰਮ ਦੀ ਸਮੀਖਿਆ ਵੀ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਕਿਹਾ ਕਿ ਨਸ਼ਿਆਂ ਖਿਲਾਫ ਹੁਣ ਸਖਤੀ ਨਾਲ ਨਜੀਠਿਆ ਜਾਵੇਗਾ। ਇਸ ਲੜੀ ਤਹਿਤ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਰੈਗੂਲੇਟਰੀ ਕਮਿਸ਼ਨ ਨੇ ਸਾਰੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਪੱਤਰ ਜਾਰੀ ਕਰਕੇ ਨਸ਼ਾ ਛੁਡਾਊ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ ਹੈ। ਇਸ ਤਹਿਤ ਅਚਨਚੇਤ ਨਿਰੀਖਣ ਕਰਨ ਅਤੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮ ਦਾ ਗਠਨ ਕੀਤਾ ਗਿਆ ਹੈ। ਨਿਗਰਾਨੀ ਟੀਮ ਦੀ ਅਗਵਾਈ ਸੀਨੀਅਰ ਅਧਿਆਪਕ ਕਰਨਗੇ। ਇਸ ਵਿੱਚ ਵਿਦਿਆਰਥੀਆਂ ਨੂੰ ਮੈਂਬਰ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ  ਸਮੇਂ-ਸਮੇਂ ‘ਤੇ ਇਹ ਟੀਮਾਂ ਮੀਟਿੰਗਾਂ ਕਰਕੇ ਆਪਣੀ ਕਾਰਜ ਯੋਜਨਾ ਤਿਆਰ ਕਰਨਗੀਆਂ। ਨਸ਼ਿਆਂ ਸਬੰਧੀ ਸੂਚਨਾ ਮਿਲਣ ’ਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਜਾਵੇਗਾ। ਕਮਿਸ਼ਨ ਦੇ ਚੇਅਰਮੈਨ ਮੇਜਰ ਜਨਰਲ ਸੇਵਾਮੁਕਤ ਅਤੁਲ ਕੌਸ਼ਿਕ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਵਿਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਨਿਗਰਾਨੀ ਟੀਮਾਂ ਦਾ ਗਠਨ ਕਰਨ ਲਈ ਕਿਹਾ ਗਿਆ ਹੈ। ਇਹ ਟੀਮਾਂ ਕਮਿਸ਼ਨ ਨੂੰ ਆਪਣੀ ਜਾਣਕਾਰੀ ਵੀ ਦੇਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment