ਸ਼ਿਮਲਾ : ਦੇਸ਼ ਦੇ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਉੱਠਦੀ ਦਿਖਾਈ ਦੇ ਰਹੀ ਹੈ। ਜਿਸ ਨੂੰ ਲੈ ਕੇ ਹਿਮਾਚਲ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਹਿਮਾਚਲ ਪ੍ਰਦੇਸ਼ ਸਰਕਾਰ ਮੁਤਾਬਕ ਹੁਣ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੀ ਸਮਾਗਮ ਨਹੀਂ ਹੋ ਸਕਣਗੇ। ਹਿਮਾਚਲ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ ਵਿਚ ਮਨੁੱਖੀ ਇਕੱਠ ਨੂੰ ਰੋਕਣ ਦੇ ਲਈ ਇਹ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ ਅਤੇ ਕਾਲਜਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਸੁਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਸੀ ਕਿ ਜੇਕਰ ਸੂਬੇ ਦੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵੱਧਦਾ ਹੈ ਤਾਂ ਸਕੂਲਾਂ ਅਤੇ ਕਾਲਜਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ।