ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਬਜ਼ੁਰਗ ਵੋਟਰ ਗੰਗਾ ਦੇਵੀ ਦਾ ਸੋਮਵਾਰ ਨੂੰ ਕੁੱਲੂ ਸਥਿਤ ਆਪਣੇ ਘਰ ਵਿੱਚ ਦੇਹਾਂਤ ਹੋ ਗਿਆ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਰਿਸ਼ਤੇਦਾਰ ਗੰਗਾ ਦੇਵੀ 104 ਸਾਲ ਦੀ ਸੀ। ਗੰਗਾ ਦੇਵੀ ਨੂੰ ਚੋਣ ਕਮਿਸ਼ਨ ਨੇ 2022 ਦੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਸਭ ਤੋਂ ਬਜ਼ੁਰਗ ਵੋਟਰ ਵਜੋਂ ਸਨਮਾਨਿਤ ਕੀਤਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੰਗਾ ਦੇਵੀ ਨੇ ਕੁੱਲੂ ਦੇ ਸ਼ਾਸਤਰੀ ਨਗਰ ਸਥਿਤ ਆਪਣੀ ਰਿਹਾਇਸ਼ ‘ਤੇ ਸਵੇਰੇ ਲਗਭਗ 7 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦੱਸਿਆ ਕਿ ਨੱਡਾ ਅਤੇ ਹੋਰ ਪਰਿਵਾਰਕ ਮੈਂਬਰ ਕੁੱਲੂ ਪੁੱਜੇ, ਜਿੱਥੋਂ ਗੰਗਾ ਦੇਵੀ ਦੀ ਮ੍ਰਿਤਕ ਦੇਹ ਨੂੰ ਬਿਲਾਸਪੁਰ ਲਿਜਾਇਆ ਗਿਆ।
ਗੰਗਾ ਦੇਵੀ ਦੀ ਮ੍ਰਿਤਕ ਦੇਹ ਨੂੰ ਬਿਲਾਸਪੁਰ ਜ਼ਿਲ੍ਹੇ ਦੇ ਓਹਰ ਦੇ ਸ਼ੀਤਲਾ ਮੰਦਿਰ ਵਿੱਚ ਰੱਖਿਆ ਗਿਆ ਸੀ ਤਾਂ ਜੋ ਲੋਕ ਸਸਕਾਰ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣ। ਗੰਗਾ ਦੇਵੀ ਦੇ ਛੋਟੇ ਭਰਾ ਅਤੇ ਜੇਪੀ ਨੱਡਾ ਦੇ ਪਿਤਾ ਐੱਨ. l ਨੱਡਾ ਨੇ ਆਪਣੀ ਵੱਡੀ ਭੈਣ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦਾ ਅੰਤਿਮ ਸਸਕਾਰ ਸਤਲੁਜ ਦਰਿਆ ਦੇ ਕੰਢੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਦੱਸ ਦਈਏ ਕਿ ਗੰਗਾ ਦੇਵੀ ਜੇਪੀ ਨੱਡਾ ਦੀ ਮਾਸੀ ਸੀ। ਹਾਲਾਂਕਿ ਭਾਜਪਾ ਪ੍ਰਧਾਨ ਇਨ੍ਹੀਂ ਦਿਨੀਂ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਕਾਰਨ ਰੁੱਝੇ ਹੋਏ ਹਨ ਪਰ ਜਿਵੇਂ ਹੀ ਉਨ੍ਹਾਂ ਨੂੰ ਆਪਣੀ ਮਾਸੀ ਦੇ ਦੇਹਾਂਤ ਦੀ ਖਬਰ ਮਿਲੀ ਤਾਂ ਉਹ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਕੇ ਕੁੱਲੂ ਪਹੁੰਚ ਗਏ। ਨੱਡਾ ਨੇ ਕਿਹਾ ਕਿ ਮਾਸੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਉਹ ਸਮਾਜ ਦੇ ਸਾਰੇ ਲੋਕਾਂ ਨੂੰ ਪਿਆਰ ਕਰਦੇ ਸਨ ਅਤੇ ਸਮਾਜਕ ਕੰਮਾਂ ਵਿੱਚ ਬਹੁਤ ਦਿਲਚਸਪੀ ਰੱਖਦੇ ਸਨ। ਮਾਸੀ ਗੰਗਾ ਦੇਵੀ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।