ਨਿਊਜ਼ ਡੈਸਕ: ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਤੀਜੇ ਪੜਾਅ ਦੇ ਕੈਂਸਰ ਤੋਂ ਪੀੜਤ ਹੈ। ਅਭਿਨੇਤਰੀ ਲਗਾਤਾਰ ਆਪਣੀ ਸਿਹਤ ਸਬੰਧੀ ਅਪਡੇਟਸ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਅਭਿਨੇਤਰੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਚ ਉਸ ਨੇ ਆਪਣੇ ਵਾਲ ਕੱਟੇ ਜਾਣ ਦੀ ਜਾਣਕਾਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕੀਮੋਥੈਰੇਪੀ ਸੈਸ਼ਨਾਂ ਦੌਰਾਨ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ।
ਹੁਣ ਅਦਾਕਾਰਾ ਨੇ ਇੱਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣਾ ਸਿਰ ਮੁੰਨਵਾਉਂਦੀ ਨਜ਼ਰ ਆ ਰਹੀ ਹੈ। ਹਿਨਾ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਸ ਨੇ ਆਪਣਾ ਸਿਰ ਮੁੰਨਵਾਉਣ ਦਾ ਫੈਸਲਾ ਲਿਆ ਹੈ ਕਿਉਂਕਿ ਉਹ ਆਪਣੇ ਵਾਲਾਂ ਨੂੰ ਹੌਲੀ-ਹੌਲੀ ਡਿੱਗਦੇ ਦੇਖ ਕੇ ਉਹ ਹੋਰ ਨਿਰਾਸ਼ ਅਤੇ ਤਣਾਅਪੂਰਨ ਨਹੀਂ ਹੋਣਾ ਚਾਹੁੰਦੀ।
ਇਸ ਦੇ ਨਾਲ ਹੀ ਅਦਾਕਾਰਾ ਨੇ ਸਾਰੇ ਕੈਂਸਰ ਦੇ ਮਰੀਜ਼ਾਂ ਲਈ ਇੱਕ ਪ੍ਰੇਰਣਾਦਾਇਕ ਸੰਦੇਸ਼ ਦਿੰਦੇ ਕਿਹਾ ਕਿ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਰਹਿਣਾ ਚਾਹੀਦਾ ਹੈ। ਹਿਨਾ ਵਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ, ਅਦਾਕਾਰਾ ਟ੍ਰਿਮਰ ਨਾਲ ਆਪਣਾ ਸਿਰ ਮੁੰਨਵਾਉਂਦੀ ਨਜ਼ਰ ਆ ਰਹੀ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਿਨਾ ਖਾਨ ਨੇ ਕੈਪਸ਼ਨ ‘ਚ ਲਿਖਿਆ, ‘ਇਹ ਇਸ ਯਾਤਰਾ ਦੇ ਸਭ ਤੋਂ ਔਖੇ ਸਮੇਂ ਨੂੰ ਆਮ ਬਣਾਉਣ ਦੀ ਕੋਸ਼ਿਸ਼ ਹੈ। ਔਰਤਾਂ ਯਾਦ ਰੱਖਣ… ਸਾਡੀ ਤਾਕਤ ਸਾਡਾ ਸਬਰ ਅਤੇ ਸ਼ਾਂਤੀ ਹੈ। ਕੁਝ ਵੀ ਮੁਸ਼ਕਲ ਨਹੀਂ ਹੈ ਜੇਕਰ ਅਸੀਂ ਇਸ ਲਈ ਆਪਣਾ ਮਨ ਲਗਾ ਲੈਂਦੇ ਹਾਂ।
- Advertisement -
View this post on Instagram
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।