ਕਾਲੀ ਮਾਤਾ ਮੰਦਰ ਵਿਖੇ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਨੇ ਪਟਿਆਲਾ ਕਰਵਾਇਆ ਬੰਦ

TeamGlobalPunjab
2 Min Read

ਪਟਿਆਲਾ: ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੂਰੇ ਪਟਿਆਲਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉੱਥੇ ਹੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੰਦਰ ਕਮੇਟੀ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਬੇਅਦਬੀ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਦੇਖਦਿਆਂ ਅੱਜ ਸੰਗਠਨਾਂ ਵੱਲੋਂ ਪਟਿਆਲੇ ਸ਼ਹਿਰ ਨੂੰ ਮੁਕੰਮਲ ਤੌਰ ਤੇ ਬੰਦ ਕਰਵਾ ਕੇ ਰੋਸ ਮਾਰਚ ਵੀ ਕੀਤਾ ਗਿਆ।

ਉੱਥੇ ਹੀ ਇਸ ਬੇਅਦਬੀ ਘਟਨਾ ਨੂੰ ਲੈ ਕੇ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਹੋਈ ਬੇਅਦਬੀ ਦੀ ਨਿੰਦਾ ਕੀਤੀ ਗਈ ਹੈ, ਉੱਥੇ ਹੀ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪਟਿਆਲਾ ਤੋਂ ਸੰਸਦ ਪਰਨੀਤ ਕੌਰ ਵੀ ਅੱਜ ਇਤਿਹਾਸਕ ਕਾਲੀ ਮਾਤਾ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਬੇਅਦਬੀ ਦੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਸ ਮੌਕੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੇ ਕਿਸ ਦੀ ਸ਼ੈਅ ‘ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਉਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਾਲੇ ਤੱਕ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ ਗਈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment