ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਵਿੱਚ 3 ਨਵੰਬਰ ਨੂੰ ਹਿੰਦੂ ਸਭਾ ਮੰਦਰ ਬਾਹਰ ਹੋਈ ਹਿੰਸਾ ਵਿਰੁੱਧ ਬੀਤੇ ਦਿਨ ਵੱਡੀ ਗਿਣਤੀ ਇਕੱਤਰ ਹੋ ਕੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕੈਨੇਡਾ ਵਿਚਲੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਵੀ ਇਸ ਘਟਨਾ ਦੀ ਨਿਖੇਧੀ ਕਰ ਰਹੇ ਹਨ।
ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਹਿੰਦੂ ਸਭਾ ਵੱਲੋਂ ਹਿੰਸਕ ਬਿਆਨਬਾਜ਼ੀ ਕਰਨ ਵਾਲੇ ਮੰਦਰ ਦੇ ਪੁਜਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੀਲ ਪੁਲਿਸ ਵੀ ਆਪਣੇ ਇੱਕ ਅਧਿਕਾਰੀ ਨੂੰ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਕਾਰਨ ਮੁਅੱਤਲ ਕਰ ਚੁੱਕੀ ਹੈ। ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਪੰਜਾਬੀ ਮੂਲ ਦੇ ਹਰਿੰਦਰ ਸੋਹੀ ਵਜੋਂ ਹੋਈ ਹੈ, ਜਿਸ ਨੂੰ ਹਿੰਸਕ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦੀ ਵੀਡੀਓ ਵਿੱਚ ਦੇਖਿਆ ਗਿਆ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਲੈ ਕੇ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਤੱਕ ਵੱਖ-ਵੱਖ ਸਿਆਸੀ ਧਿਰਾਂ ਨਾਲ ਸਬੰਧਤ ਆਗੂ ਇਨ੍ਹਾਂ ਹਿੰਸਕ ਘਟਨਾਵਾਂ ਦੀ ਨਿਖੇਧੀ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।