ਕੈਨੇਡਾ ‘ਚ ਹਿੰਦੂ ਮੰਦਿਰਾਂ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ

Rajneet Kaur
2 Min Read

ਨਿਊਜ਼ ਡੈਸਕ: ਕਈ ਦਿਨਾਂ ਤੋਂ ਐਵੇਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਧਰਮ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਕਾ ਰਿਹਾ ਹੈ। ਇਸ ਵਾਰ  ਕੈਨੇਡਾ ‘ਚ ਮਿਸੀਸਾਗਾ ਵਿੱਚ ਰਾਮ ਮੰਦਿਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।   ਹਿੰਦੂ ਮੰਦਿਰ  ‘ਤੇ ਇਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਨਾਅਰੇ ਲਿਖੇ ਗਏ ਹਨ।  ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਵੀ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ ਕਿ    “ਅਸੀਂ ਮਿਸੀਸਾਗਾ ਦੇ ਰਾਮ ਮੰਦਿਰ ‘ਤੇ ਭਾਰਤ ਵਿਰੋਧੀ ਗਰੈਫਿਟੀ (ਕੰਧਾਂ ‘ਤੇ ਇਤਰਾਜ਼ਯੋਗ ਨਾਅਰੇ) ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਕੈਨੇਡੀਅਨ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਾਂ।”

ਦਸ ਦਈਏ ਕਿ ਪਿਛਲੇ ਦਿਨੀਂ ਕੈਨੇਡਾ ਦੇ ਹਿੰਦੂ ਮੰਦਿਰਾਂ ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਸਾਲ ਦੇ ਅੰਦਰ 4 ਵਾਰ ਅਜਿਹਾ ਹੋਇਆ ਹੈ। ਇਸ ਤੋਂ ਪਹਿਲਾਂ ਜਨਵਰੀ ‘ਚ ਕੈਨੇਡਾ ਦੇ ਬਰੈਂਪਟਨ ‘ਚ ਇਕ ਹਿੰਦੂਮੰਦਿਰ ਵਿਚ ਅਜਿਹੀ ਭੰਨਤੋੜ ਕੀਤੀ ਗਈ ਸੀ, ਜਿਸ ਨੇ ਭਾਰਤੀ ਭਾਈਚਾਰੇ ਵਿਚ ਗੁੱਸੇ ਦੀ ਲਹਿਰ ਫੈਲਾਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment