ਨਿਊਜ਼ ਡੈਸਕ: ਪਾਕਿਸਤਾਨ ‘ਚ ਹਿੰਦੂ ਔਰਤ ‘ਤੇ ਚੋਰੀ ਦੇ ਝੂਠੇ ਇਲਜ਼ਾਮ ‘ਚ ਕੁੱਟਮਾਰ ਕੀਤੀ ਗਈ ਹੈ। ਇਸ ਹਮਲੇ ਦੇ ਵਿਰੋਧ ‘ਚ ਲੋਕ ਸੜਕਾਂ ‘ਤੇ ਉਤਰ ਆਏ ਹਨ। ਬਹਾਵਲਪੁਰ ਵਿੱਚ ਜ਼ਿਲ੍ਹਾ ਪੁਲਿਸ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ‘ਤੇ ਅੱਤਿਆਚਾਰ ਬੰਦ ਹੋਣੇ ਚਾਹੀਦੇ ਹਨ।
ਸਥਾਨਕ ਲੋਕਾਂ ਨੇ ਕਿਹਾ ਕਿ ਉਹ ਬਾਅਦ ‘ਚ ਔਰਤ ਨੂੰ ਹੈਲਥ ਸੈਂਟਰ ਲੈ ਗਏ, ਜਿੱਥੇ ਡਾਕਟਰ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ। ਰੈਲੀ ਨੂੰ ਕੁਝ ਅਲਪਸੰਖਿਕ ਨੇਤਾਵਾਂ ਨੇ ਸੰਬੋਧਿਤ ਕੀਤਾ ਅਤੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਹਮਲਾਵਰਾਂ ਅਤੇ ਡਾਕਟਰ ਦੇ ਵਿਰੁੱਧ ਐਕਸ਼ਨ ਲੈਣ ਦੀ ਮੰਗ ਕੀਤੀ ਹੈ।
ਪਾਕਿਸਤਾਨ ਵਿੱਚ ਘੱਟ ਗਿਣਤੀ ਦੇ ਲੋਕਾਂ ‘ਤੇ ਅਪਹਰਣ, ਕਤਲ ਅਤੇ ਧਰਮ ਬਦਲਣ ਦੇ ਮਾਮਲੇ ਵਿੱਚ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.