ਕਿਸਾਨਾਂ ਵਲੋਂ ਮੁੱਖ ਮੰਤਰੀ ਖੱਟਰ ਦਾ ਤਿੱਖਾ ਵਿਰੋਧ, ਪੁਲਿਸ ਨੇ ਕੀਤਾ ਲਾਠੀਚਾਰਜ

TeamGlobalPunjab
2 Min Read

ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

ਝੱੜਪ ਵਿੱਚ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮ ਫ਼ੱਟੜ

ਹਿਸਾਰ : ਹਿਸਾਰ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਕਿਸਾਨ ਜਥੇਬੰਦੀਆਂ ਨੇ ਇੱਥੇ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਤਿੱਖਾ ਵਿਰੋਧ ਕੀਤਾ । ਮੁੱਖ ਮੰਤਰੀ ਖੱਟਰ ਇੱਥੇ ਕੋਵਿਡ ਹਸਪਤਾਲਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਜਿਵੇਂ ਹੀ ਖੱਟਰ ਆਪਣੇ ਕਾਫਲੇ ਨਾਲ ਪਹੁੰਚੇ ਤਾਂ ਕਿਸਾਨਾਂ ਨੇ ਹਾਈਵੇ ਤੇ ਰਾਹ ਰੋਕ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਖੱਟਰ ਦੀ ਫੇਰੀ ਦਾ ਵਿਰੋਧ ਕਰਨ ਦੇ ਬਦਲੇ ਵਿੱਚ ਕਿਸਾਨਾਂ ਨੂੰ ਪੁਲਿਸ ਦੀਆਂ ਲਾਠੀਆਂ ਖਾਣੀਆਂ ਪਈਆਂ। ਮੁੱਖ ਮੰਤਰੀ ਦੀ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਨਾ ਸਿਰਫ ਲਾਠੀਚਾਰਜ ਕੀਤਾ ਅਤੇ ਸਗੋਂ ਅੱਥਰੂ ਗੈਸ ਦੇ ਗੋਲੇ ਚਲਾਏ। ਇਥੋਂ ਤੱਕ ਕਿ ਪੁਲਿਸ ਨੇ ਇੱਧਰ ਉੱਧਰ ਭੱਜੇ ਕਿਸਾਨਾਂ ਤੇ ਵੀ ਡਾਂਗਾਂ ਮਾਰੀਆਂ, ਜਿਸ ਤੋਂ ਬਾਅਦ ਕਿਸਾਨਾਂ ਨੇ ਪੁਲਿਸ ‘ਤੇ ਪੱਥਰ ਸੁੱਟੇ। ਇਸ ਦੌਰਾਨ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮ ਫ਼ੱਟੜ ਹੋਏ ਹਨ ।

- Advertisement -

ਖੱਟਰ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਕਿਸਾਨ ਹਿਸਾਰ ਵਿੱਚ ਇਕੱਠੇ ਹੋਏ ਸਨ। ਇਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ।

 

- Advertisement -

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਖੱਟਰ ਦੀ ਹਿਸਾਰ ਫੇਰੀ ਤੋਂ ਇਕ ਦਿਨ ਪਹਿਲਾਂ, ਕਿਸਾਨ ਲੀਡਰਾਂ ਵੱਲੋਂ ਦੌਰੇ ਦੇ ਵਿਰੋਧ ਦਾ ਐਲਾਨ ਕੀਤਾ ਸੀ। ਅੱਜ ਮੁੱਖ ਮੰਤਰੀ ਦੇ ਉਦਘਾਟਨ ਪ੍ਰੋਗਰਾਮ ਤੋਂ ਬਾਅਦ ਸੈਂਕੜੇ ਕਿਸਾਨ ਇਕੱਠੇ ਹੋਏ ਅਤੇ ਨਿਰਧਾਰਤ ਪ੍ਰੋਗਰਾਮ ਤਹਿਤ ਨਾਅਰੇਬਾਜ਼ੀ ਕਰਨ ਲੱਗੇ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡੇ।

Share this Article
Leave a comment