ਲੁਧਿਆਣਾ: ਲੁਧਿਆਣਾ ਦੀ ਫਾਸਟ ਟਰੈਕ ਅਦਾਲਤ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ 4 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਸੋਨੂੰ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸੋਨੂੰ ਨੇ ਨਸ਼ੇ ਦੀ ਹਾਲਤ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਪੁਲਿਸ ਅਨੁਸਾਰ ਬੱਚੀ ਦੀ ਗਰਦਨ ‘ਤੇ ਕਾਤਲ ਦੀਆਂ ਉਂਗਲਾਂ ਦੇ ਨਿਸ਼ਾਨ ਮਿਲੇ ਹਨ। ਬੱਚੀ ਦੀ ਤੜਪ ਕੇ ਮੌਤ ਹੋ ਗਈ। ਪੁਲਿਸ ਵੱਲੋਂ ਬੱਚੀ ਦੇ ਗੁਪਤ ਅੰਗਾਂ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ। ਇੱਕ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਅੱਜ ਅਦਾਲਤ ਨੇ ਨੌਜਵਾਨ ਨੂੰ ਦੋਸ਼ੀ ਪਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਪੁਲਿਸ ਅਨੁਸਾਰ ਸੋਨੂੰ ਸਾਲ 2023 ‘ਚ ਆਪਣੇ ਭਰਾ ਨਾਲ ਰਹਿਣ ਆਇਆ ਸੀ ਅਤੇ ਉਹ ਗਲੀ ‘ਚ ਰਹਿਣ ਵਾਲੀ ਚਾਰ ਸਾਲ ਦੀ ਬੱਚੀ ਨੂੰ ਕੁਝ ਦਿਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਜਿਸ ਤੋਂ ਬਾਅਦ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਜਦੋਂ ਬੱਚੀ ਚੀਕਣ ਲੱਗੀ ਤਾਂ ਉਸ ਨੇ ਉਸ ਦਾ ਗਲਾ ਘੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨਾਲ ਜਬਰ-ਜ਼ਨਾਹ ਵੀ ਕੀਤਾ। ਉਸ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਸ ਨੇ ਬੱਚੀ ਦੀ ਲਾਸ਼ ਨੂੰ ਬੈੱਡ ‘ਚ ਲੁਕਾ ਦਿੱਤਾ ਅਤੇ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਲੁਧਿਆਣਾ ਵਿੱਚ ਆਪਣਾ ਮੋਬਾਈਲ ਵੇਚ ਦਿੱਤਾ ਅਤੇ ਫਿਰ ਰੇਲਗੱਡੀ ਤੇ ਅੰਬਾਲਾ ਭੱਜ ਗਿਆ। ਕੁਝ ਦਿਨ ਅੰਬਾਲਾ ਰਹਿਣ ਤੋਂ ਬਾਅਦ ਉਹ ਹਰਿਦੁਆਰ ਚਲਾ ਗਿਆ ਅਤੇ ਉਥੋਂ ਉਹ ਨੇਪਾਲ ਜਾ ਰਿਹਾ ਸੀ ਜਦੋਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।