ਨਿਊਜ਼ ਡੈਸਕ: ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਚਲੋ ਮਾਰਚ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅਗਲੇ ਦੋ ਦਿਨ ਦਿੱਲੀ ਵੱਲ ਮਾਰਚ ਨਹੀਂ ਕਰਨਗੇ ਪਰ ਮਾਰਚ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਦੋ ਦਿਨਾਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਤੇ ਕਿਸਾਨ ਨੇਤਾਵਾਂ ਵਿਚਾਲੇ ਚੌਥੇ ਦੌਰ ਦੀ ਬੈਠਕ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨੂੰ 5 ਫਸਲਾਂ ‘ਤੇ MSP ਦਾ ਪ੍ਰਸਤਾਵ ਦਿੱਤਾ ਸੀ। ਪਰ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਅਤੇ ‘ਦਿੱਲੀ ਚਲੋ’ ਦਾ ਐਲਾਨ ਕਰ ਦਿੱਤਾ ਗਿਆ। ਪਰ ਬੁੱਧਵਾਰ ਨੂੰ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ‘ਤੇ ਦਿਨ ਭਰ ਦੇ ਹੰਗਾਮੇ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਦੋ ਦਿਨਾਂ ਲਈ ਆਪਣੇ ਦਿੱਲੀ ਮਾਰਚ ਦੀ ਯੋਜਨਾ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਭਾਵ ਪ੍ਰਦਰਸ਼ਨਕਾਰੀ ਹੁਣ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਮਾਰਚ ਨਹੀਂ ਕਰਨਗੇ ਅਤੇ ਸ਼ੁੱਕਰਵਾਰ ਸ਼ਾਮ ਨੂੰ ਅਗਲੀ ਰਣਨੀਤੀ ਤੈਅ ਕਰਨਗੇ।
ਪੀਐਮ ਮੋਦੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ, ‘ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਜੁੜੇ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਦੀ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਸਾਡੇ ਗੰਨਾ ਉਤਪਾਦਕ ਕਿਸਾਨਾਂ ਨੂੰ ਕਰੋੜਾਂ ਦਾ ਲਾਭ ਹੋਵੇਗਾ।
देशभर के अपने किसान भाई-बहनों के कल्याण से जुड़े हर संकल्प को पूरा करने के लिए हमारी सरकार प्रतिबद्ध है। इसी कड़ी में गन्ना खरीद की कीमत में ऐतिहासिक बढ़ोतरी को मंजूरी दी गई है। इस कदम से हमारे करोड़ों गन्ना उत्पादक किसानों को लाभ होगा।https://t.co/Ap14Lrjw8Z https://t.co/nDEY8SAC3D
- Advertisement -
— Narendra Modi (@narendramodi) February 22, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।