ਨਿਊਜ਼ ਡੈਸਕ: ਅਕਤੂਬਰ 2024 ਮਹੀਨੇ ਦਾ ਪਹਿਲਾ ਦਿਨ ਹੈ ਅਤੇ ਇਸ ਪਹਿਲੇ ਹੀ ਦਿਨ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ।ਪਹਿਲੇ ਦਿਨ ਗੈਸ ਦੀਆਂ ਕੀਮਤਾਂ ਵੱਧ ਗਈਆਂ ਹਨ। ਗੈਸ ਦੀਆਂ ਕੀਮਤਾਂ ਵਿੱਚ ਇਹ ਵਾਧਾ 48.50 ਰੁਪਏ ਪ੍ਰਤੀ ਸਿਲੰਡਰ ਹੈ ਅਤੇ ਇਸ ਨੂੰ 19 ਕਿਲੋ ਦੇ ਗੈਸ ਸਿਲੰਡਰ ਲਈ ਵਧਾ ਦਿੱਤਾ ਗਿਆ ਹੈ।
ਕੀਮਤਾਂ ਵਧਣ ਤੋਂ ਬਾਅਦ ਹੁਣ ਨਵੀਆਂ ਕੀਮਤਾਂ ਵੀ ਸਾਹਮਣੇ ਆ ਗਈਆਂ ਹਨ। ਉਨ੍ਹਾਂ ਮੁਤਾਬਕ ਰਾਜਧਾਨੀ ਦਿੱਲੀ ‘ਚ ਸਿਲੰਡਰ ਦੀ ਕੀਮਤ 1691.50 ਰੁਪਏ ਤੋਂ ਵਧ ਕੇ 1740 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। IOCL ਦੀ ਵੈੱਬਸਾਈਟ ‘ਤੇ ਦਿੱਲੀ-ਮੁੰਬਈ ਸਮੇਤ ਇਨ੍ਹਾਂ ਸ਼ਹਿਰਾਂ ‘ਚ ਨਵੀਆਂ ਦਰਾਂ ‘ਤੇ ਨਜ਼ਰ ਮਾਰੀਏ ਤਾਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਅੱਜ ਤੋਂ ਹੀ 1 ਅਕਤੂਬਰ ਤੋਂ ਲਾਗੂ ਹੋ ਗਈਆਂ ਹਨ।