ਨਿਊਜ਼ ਡੈਸਕ: NIA ਨੇ ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਇਕਬਾਲ ਸਿੰਘ ਉਰਫ ਸ਼ੇਰਾ ਨੂੰ ਪੁਰਤਗਾਲ ਤੋਂ ਗ੍ਰਿਫਤਾਰ ਕੀਤਾ ਹੈ। NIA ਨੇ ਸ਼ੇਰਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਹੁਣ ਉਸ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਕਬਾਲ ਸਿੰਘ ਉਰਫ਼ ਸ਼ੇਰਾ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਸਾਲ 2020 ਵਿੱਚ ਕੇਸ ਦਰਜ ਹੋਣ ਤੋਂ ਬਾਅਦ ਉਹ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਪੁਰਤਗਾਲ ਵਿੱਚ ਜਾ ਕੇ ਲੁਕ ਗਿਆ ਸੀ। ਉਸ ਦੇ ਖ਼ਿਲਾਫ਼ ਅਕਤੂਬਰ 2020 ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਜੂਨ 2021 ਵਿੱਚ ਇੰਟਰਪੋਲ ਨੋਟਿਸ ਵੀ ਜਾਰੀ ਕੀਤਾ ਗਿਆ ਤਾਂ ਜੋ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਉਸ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਭਾਰਤ ਸਰਕਾਰ ਦੀਆਂ ਅਣਥੱਕ ਕੂਟਨੀਤਕ ਕੋਸ਼ਿਸ਼ਾਂ ਤੋਂ ਬਾਅਦ ਅਖ਼ੀਰ ਪੁਰਤਗਾਲ ਤੋਂ ਉਸ ਦੀ ਹਵਾਲਗੀ ਸੰਭਵ ਹੋ ਸਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

