ਨਿਊਜ਼ ਡੈਸਕ: ਅਸਾਮ ‘ਚ ਇੱਕ 10 ਮਹੀਨੇ ਦੇ ਬੱਚੇ ਨੂੰ ‘ਹਿਊਮਨ ਮੈਟਾਪਨਿਊਮੋਵਾਇਰਸ’ ਯਾਨੀ HMPV ਪਾਜ਼ਿਟਿਵ ਪਾਇਆ ਗਿਆ ਹੈ, ਜੋ ਕਿ ਇਸ ਸੀਜ਼ਨ ਵਿੱਚ ਅਸਾਮ ਵਿਚ ਅਜਿਹਾ ਪਹਿਲਾ ਮਾਮਲਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦਸਿਆ ਕਿ ਬੱਚੇ ਦਾ ਡਿਬਰੂਗੜ੍ਹ ਦੇ ਅਸਾਮ ਮੈਡੀਕਲ ਕਾਲਜ ਅਤੇ ਹਸਪਤਾਲ (ਏਐਮਸੀਐਚ) ਵਿਚ ਇਲਾਜ ਚਲ ਰਿਹਾ ਹੈ ਅਤੇ ਹੁਣ ਉਸ ਦੀ ਹਾਲਤ ਸਥਿਰ ਹੈ।
ਏਐਮਸੀਐਚ ਦੇ ਸੁਪਰਡੈਂਟ ਡਾ. ਧਰੁਬਜਯੋਤੀ ਭੁਈਆਂ ਨੇ ਕਿਹਾ ਕਿ ਬੱਚੇ ਨੂੰ ਚਾਰ ਦਿਨ ਪਹਿਲਾਂ ਜ਼ੁਕਾਮ ਨਾਲ ਸਬੰਧਤ ਲੱਛਣਾਂ ਕਾਰਨ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੁਪਰਡੈਂਟ ਨੇ ਕਿਹਾ, “ICMR-RMRC, ਲਾਹੌਲ ਤੋਂ ਟੈਸਟ ਦੇ ਨਤੀਜੇ ਪ੍ਰਾਪਤ ਕਰਨ ਤੋਂ ਬਾਅਦ ਬੀਤੇ ਦਿਨ HMPV ਇਨਫੈਕਸ਼ਨ ਦੀ ਪੁਸ਼ਟੀ ਹੋਈ।”
ਭੁਈਆਂ ਨੇ ਕਿਹਾ ਕਿ ਇਨਫਲੂਐਂਜ਼ਾ ਅਤੇ ਫਲੂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਨਮੂਨੇ ਨਿਯਮਿਤ ਤੌਰ ‘ਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੂੰ ਭੇਜੇ ਜਾਂਦੇ ਹਨ।
ਉਨ੍ਹਾਂ ਨੇ ਕਿਹਾ “ਇਹ ਇੱਕ ਨਿਯਮਿਤ ਜਾਂਚ ਸੀ ਜਿਸ ਦੌਰਾਨ HMPV ਦੀ ਲਾਗ ਦਾ ਪਤਾ ਲੱਗਿਆ। ਬੱਚੇ ਦੀ ਹਾਲਤ ਹੁਣ ਸਥਿਰ ਹੈ। ਇਹ ਇੱਕ ਆਮ ਵਾਇਰਸ ਹੈ ਅਤੇ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।