ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਲੱਗਿਆ ਵੱਡਾ ਝਟਕਾ, ਧੀ ਪਿਤਾ ਨੂੰ ਛੱਡ BJP ‘ਚ ਹੋਈ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ:ਸਾਬਕਾ ਕੇਂਦਰੀ ਮੰਤਰੀ ਬਲਵੰਤ  ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੀ ਧੀ ਅਮਨਜੋਤ ਕੌਰ ਨੇ ਪਿਤਾ ਤੋਂ ਵਖਰਾ ਰਸਤਾ ਅਪਣਾ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ।ਜਿਸ ਤੋਂ ਬਾਅਦ ਬਲਵੰਤ ਸਿੰਘ ਰਾਮੂਵਾਲੀਆ ਨੇ ਵੱਡਾ ਫੈਸਲਾ ਲੈਂਦਿਆ ਆਪਣੀ ਧੀ ਨਾਲੋਂ ਸਭ ਪੱਖੋਂ ਆਪਣੇ ਸਬੰਧ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹੁਣ ਅਮਨਜੋਤ ਕੌਰ ਰਾਮੂਵਾਲੀਆ ਨਾਲ ਕੋਈ ਤਾਲੁਕਾਤ ਨਹੀਂ ਰਹੇ।

ਬਲਵੰਤ ਸਿੰਘ ਰਾਮੂਵਾਲੀਆ  ਸ਼ਾਮੀਂ ਸਾਢੇ ਪੰਜ ਵਜੇ ਆਪਣੀ ਫੇਜ਼ ਦੱਸ ਵਾਲੀ ਕੋਠੀ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ।

ਦਸ ਦਈਏ ਕਿ ਇਨ੍ਹਾਂ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਪ੍ਰਭਾਰੀ ਤਰੁਣ ਚੁੱਘ ਅਤੇ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਹਾਜ਼ਰੀ ਵਿੱਚ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ।

- Advertisement -

Share this Article
Leave a comment