ਹਾਕੀ ਦੇ ਦਿੱਗਜ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹੋਇਆ ਦੇਹਾਂਤ

TeamGlobalPunjab
2 Min Read

ਚੰਡੀਗੜ੍ਹ : ਹਾਕੀ ਦੇ ਦਿੱਗਜ ਖਿਡਾਰੀ ਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਜੀ ਦਾ 95 ਸਾਲ ਦੀ ਉਮਰ ‘ਚ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾ ਨੇ ਅੱਜ ਸਵੇਰੇ 6.00 ਵਜੇ ਆਖਰੀ ਸਾਹ ਲਏ। ਦੱਸ ਦਈਏ ਬਲਬੀਰ ਸਿੰਘ ਦੀ ਸਿਹਤ ਖਰਾਬ ਚਲ ਰਹੀ ਸੀ ਜਿਸ ਤੋਂ ਬਾਅਦ ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ਼ ਦਾਖਲ ਸਨ। ਇਸ ਦੌਰਾਨ ਉਨ੍ਹਾਂ ਨੂੰ 3 ਵਾਰ ਦਿਲ ਦਾ ਦੌਰਾ ਪੈ ਚੁੱਕਿਆ ਸੀ, ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾ ਨੂੰ ਵੈਂਟੀਲੇਟਰ ਤੇ ਹੀ ਰਖਿਆ ਗਿਆ ਸੀ।

ਤਿੰਨ ਵਾਰ ਓਲੰਪਿਕ ਗੋਲਡ ਚੈਪੀਅਨ ਬਲਬੀਰ ਸਿੰਘ ਨੇ ਲੰਡਨ, ਹੈਲਸਿੰਕੀ ਤੇ ਮੈਲਬੋਰਨ ਓਲੰਪਿਕ ਵਿਚ ਭਾਰਤੀ ਟੀਮ ਦੇ ਸੋਨ ਤਮਗੇ ਜਿੱਤਣ ਵਿਚ ਅਹਿਮ ਰੋਲ ਅਦਾ ਕੀਤਾ ਸੀ। ਬਲਬੀਰ ਸਿੰਘ ਸੀਨੀਅਰ ਨੂੰ 1957 ਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਦਾ ਜਨਮ 10 ਅਕਤੂਬਰ 1924 ਨੂੰ ਪਿੰਡ ਹਰੀਪੁਰ ਖਾਲਸਾ ਜ਼ਿਲ੍ਹਾ ਜਲੰਧਰ ਵਿਚ ਹੋਇਆ ਸੀ।

Share this Article
Leave a comment