ਕਰਨਾਲ: ਦਿੱਲੀ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ’ਤੇ 28 ਅਗਸਤ ਨੂੰ ਹੋਏ ਲਾਠੀਚਾਰਜ ਦੇ ਵਿਰੋਧ ’ਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਕਰਨਾਲ ਮਹਾਂਪੰਚਾਇਤ ਵਿਚ ਹਿੱਸਾ ਲੈਣ ਲਈ ਹਰਿਆਣਾ ਦੇ ਨਾਲ ਪੰਜਾਬ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਵੀ ਕਿਸਾਨ ਪਹੁੰਚ ਰਹੇ ਹਨ। ਉਥੇ ਹੀ, ਮਹਾਪੰਚਾਇਤ ਕਾਰਨ ਪ੍ਰਸ਼ਾਸਨ ਵੀ ਅਲਰਟ ਹੈ। ਕਰਨਾਲ ’ਚ ਧਾਰਾ 144 ਲਾਗੂ ਹੈ। ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਰੂਟ ਡਾਇਵਰਟ ਕੀਤਾ ਗਿਆ।
ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮਹਾਂ ਪੰਜਾਬ ਪੰਚਾਇਤ ਵਿਚ ਆ ਰਹੇ ਕਿਸਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮ ਕੀਤੇ ਗਏ ਹਨ ਪਰ ਕਿਸੇ ਨੂੰ ਵੀ ਕਾਨੂੰਨ ਨੂੰ ਹੱਥਾਂ ‘ਚ ਨਹੀਂ ਲੈਣ ਦਿੱਤਾ ਜਾਵੇਗਾ।
प्रशासन के पुख़्ता बंदोबस्त हैं। किसी को भी क़ानून हाथ मे नहीं लेने दिया जाएगा। हमारी किसान भाइयों से अपील भी है कि वो अपनी जनसभा करना चाहते हैं तो करें। परन्तु शांतिपूर्ण तरीके से करें: हरियाणा के गृह मंत्री अनिल विज, करनाल में किसान महापंचायत पर pic.twitter.com/t9SSdHi9qd
— ANI_HindiNews (@AHindinews) September 7, 2021
ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਕਿਸਾਨ ਮਹਾ ਪੰਚਾਇਤ ਦੇ ਮੱਦੇਨਜ਼ਰ ਸੁਰੱਖਿਆ ਦੇ ਜ਼ਰੂਰੀ ਪ੍ਰਬੰਧ ਕੀਤੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੁੱਲ 40 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਨਤਕ ਗਤੀਵਿਧੀਆਂ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ।