ਚੰਡੀਗੜ੍ਹ: ਮੁਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ ਹੈ। ਇਸ ਦੌਰਾਨ ਮੁਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ 17 ਅਗਸਤ ਨੂੰ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁਹਾਲੀ ਦੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਗਿੰਨੀ ਦੁੱਗਲ ਨੇ ਸਕੂਲਾਂ ਵਿਚ ਛੁੱਟੀ ਕਰਨ ਦੀ ਪੁਸ਼ਟੀ ਕੀਤੀ ਹੈ।
ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ‘ਤੇ ਸੰਤਰੀ ਰੰਗ ਦੀ ਪੱਗ ਬੰਨ੍ਹ ਕੇ ਸਮਾਗਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸਮਾਗਮ ਵਿੱਚ ਮੌਜੂਦ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਇਹ ਫ਼ੈਸਲਾਕੁੰਨ ਜੰਗ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਤਾਕਤ ਨਾਲ ਜਾਰੀ ਰਹੇਗੀ।
ਆਜ਼ਾਦੀ ਦਿਵਸ ਦੇ ਮੌਕੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ।

