ਚੰਡੀਗੜ੍ਹ: ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ (PU) ਨੇ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ ਸ਼ੁੱਕਰਵਾਰ ਯਾਨੀ 27 ਦਸੰਬਰ ਨੂੰ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਦਿਨ ਦਫ਼ਤਰਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਬੰਧ ਵਿੱਚ ਦਿੱਤੀ ਗਈ ਹੈ। ਇਸ ਦੌਰਾਨ ਕਾਲਜ ਵਿੱਚ ਜੋ ਵੀ ਮੀਟਿੰਗਾਂ ਅਤੇ ਪ੍ਰੀਖਿਆਵਾਂ ਹੋਣਗੀਆਂ, ਉਹ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।