ਜਲੰਧਰ ‘ਚ 23 ਫਰਵਰੀ ਨੂੰ ਛੁੱਟੀ ਦਾ ਐਲਾਨ, 24 ਫਰਵਰੀ ਨੂੰ ਪੰਜਾਬ ਭਰ ‘ਚ ਹੋਵੇਗੀ ਛੁੱਟੀ

Rajneet Kaur
2 Min Read

ਜਲੰਧਰ  : ਜਲੰਧਰ ‘ਚ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸ਼ੋਭਾ ਯਾਤਰਾ ’ਚ ਲੋਕਾਂ ਦੀ ਵੱਡੀ ਗਿਣਤੀ ’ਚ ਸ਼ਮੂਲੀਅਤ ਅਤੇ ਲੋਕ ਭਾਵਨਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸ਼ਹਿਰ ’ਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ ਤਾਂ ਜੋ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਲੋਕ ਹਿਸਾ ਲੈ ਸਕਣ।

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਦੱਸ ਦਈਏ ਕਿ ਪੰਜਾਬ ਭਰ ਵਿਚ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਫਰਵਰੀ ਨੂੰ ਛੁੱਟੀ ਰਹੇਗੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment