ਹੁਸ਼ਿਆਰਪੁਰ : ਗਣਤੰਤਰ ਦਿਵਸ ਦੇ ਜਸ਼ਨ ਤੋਂ ਬਾਅਦ ਭਲਕੇ 27 ਜਨਵਰੀ ਨੂੰ ਪੰਜਾਬ ਭਰ ‘ਚ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੂਰ ਵਿਚ 77ਵਾਂ ਗਣਤੰਤਰ ਦਿਵਸ ਪਰੇਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਜਿੱਥੇ ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਨੂੰ ਮੰਤਰਮੁਗਧ ਕੀਤਾ, ਉੱਥੇ ਹੀ ਇਸੇ ਸਮਾਰੋਹ ਵਿਚ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਗਣਤੰਤਰ ਦਿਵਸ ਮੌਕੇ ਸਕੂਲਾਂ ਵਿੱਚ ਕਰਵਾਏ ਗਏ ਸਮਾਰੋਹਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਸਖ਼ਤ ਮਿਹਨਤ ਕੀਤੀ। ਇਸ ਮਿਹਨਤ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ’ਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਛੁੱਟੀ ਸਬੰਧੀ ਐਲਾਨ ਕੀਤਾ।
ਇਸ ਐਲਾਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

