ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿੱਚ ਆਇਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਐਲਾਨੀ ਹੈ।
ਇਸ ਲਈ ਸਕੂਲੀ ਵਿਦਿਆਰਥੀਆਂ ਲਈ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪਰ ਇਸ ਦੌਰਾਨ ਉਕਤ ਸਕੂਲਾਂ ਦਾ ਸਮੂਹ ਸਟਾਫ਼ ਆਮ ਵਾਂਗ ਸਕੂਲਾਂ ਵਿੱਚ ਹਾਜ਼ਰ ਰਹੇਗਾ। ਦੱਸ ਦੇਈਏ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਸ਼ਾਮਿਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।