ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹਾ ਸੰਗਰੂਰ ‘ਚ ਛੁੱਟੀ

TeamGlobalPunjab
1 Min Read

ਸੰਗਰੂਰ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ (ਸੰਗਰੂਰ) ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਨਿੱਜੀ ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਬੈਂਕਾਂ ਦਫ਼ਤਰਾਂ ‘ਚ ਅੱਜ ਯਾਨੀ 20 ਅਗਸਤ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇੱਥੇ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ‘ਤੇ ਅੱਜ ਵੀਰਵਾਰ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਸਾਦੇ ਢੰਗ ਨਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।

 

- Advertisement -

Share this Article
Leave a comment