ਵਧਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Global Team
2 Min Read

ਮੱਧ ਪ੍ਰਦੇਸ਼ : ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਆਮ ਨਾਲੋਂ ਕਾਫ਼ੀ ਜ਼ਿਆਦਾ ਗਰਮੀ ਦਰਜ ਕੀਤੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਉੱਤਰ-ਪੱਛਮੀ, ਮੱਧ ਅਤੇ ਪ੍ਰਾਇਦੀਪੀ ਭਾਰਤ ਦੇ ਕਈ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚ ਗਿਆ ਹੈ।

ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਮੀ ਅਤੇ ਭਿਆਨਕ ਹੀਟਵੇਵ ਦਾ ਅਲਰਟ ਹੈ। ਤੇਜ਼ ਚਿਲਚਿਲਾਉਂਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਕਾਫ਼ੀ ਮੁਸ਼ਕਲ ਹੋ ਗਿਆ ਹੈ। ਵਧਦੀ ਗਰਮੀ ਨੂੰ ਦੇਖਦੇ ਹੋਏ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਭੋਪਾਲ ਦੇ ਸਾਰੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ 30 ਅਪ੍ਰੈਲ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਨਰਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ 30 ਅਪ੍ਰੈਲ ਤੱਕ ਸਾਰੇ ਸਕੂਲਾਂ ਵਿੱਚ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਇਹ ਫੈਸਲਾ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਹਾਲਾਂਕਿ ਇਸ ਦੌਰਾਨ ਅਧਿਆਪਕਾਂ ਨੂੰ ਸਕੂਲ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਭੋਪਾਲ ਤੋਂ ਇਲਾਵਾ, ਰਤਲਾਮ (5ਵੀਂ ਜਮਾਤ ਤੱਕ) ਅਤੇ ਇੰਦੌਰ (8ਵੀਂ ਜਮਾਤ ਤੱਕ) ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀਆਂ 30 ਅਪ੍ਰੈਲ ਤੱਕ ਰਹਿਣਗੀਆਂ।

ਦੱਸ ਦਈਏ ਕਿ ਮੌਸਮ ਵਿਭਾਗ ਦੇ ਅਨੁਸਾਰ ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ, ਬਿਹਾਰ ਅਤੇ ਝਾਰਖੰਡ ਦੇ ਕੁਝ ਇਲਾਕਿਆਂ ਵਿੱਚ ਭਲਕੇ ਵੀ ਲੂ ਚੱਲਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਗੁਜਰਾਤ, ਓਡੀਸ਼ਾ ਅਤੇ ਤਾਮਿਲਨਾਡੂ ਵਿੱਚ ਮੌਸਮ ਗਰਮ ਅਤੇ ਹੁੰਮਸ ਭਰਿਆ ਰਹਿ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment