ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਗੜੀ ਸਿਹਤ, ਦੇਰ ਰਾਤ AIIMS ‘ਚ ਭਰਤੀ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਰਾਤ ਲਗਭਗ 11 ਵਜੇ ਏਮਸ ਵਿਚ ਭਰਤੀ ਹੋਏ ਹਨ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ, ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਵੀ ਗ੍ਰਹਿ ਮੰਤਰੀ ਕੋਰੋਨਾ ਵਾਇਰਸ ਪਾਜ਼ਿਟਿਵ ਆਉਣ ਤੋਂ ਬਾਅਦ ਏਮਜ਼ ਵਿੱਚ ਭਰਤੀ ਹੋਏ ਸਨ। ਇਸ ਤੋਂ 12 ਦਿਨ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਸੰਕਰਮਿਤ ਪਾਏ ਗਏ ਸਨ। ਮੇਦਾਂਤਾ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਉਹ ਥਕਾਵਟ ਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਮਹਿਸੂਸ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਅਮਿਤ ਸ਼ਾਹ ਦਾ ਇਲਾਜ ਏਮਸ ਦੇ ਡਾਇਰੈਕਟਰ ਡਾ.ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਟੀਮ ਦੀ ਦੇਖਭਾਲ ਵਿੱਚ ਹੋਇਆ ਸੀ।

55 ਸਾਲਾਂ ਅਮਿਤ ਸ਼ਾਹ ਨੇ ਦੋ ਅਗਸਤ ਨੂੰ ਟਵਿੱਟਰ ਜ਼ਰੀਏ ਦੇਸ਼ ਨੂੰ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ।

Share this Article
Leave a comment