10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ, ਜਲਦ ਹੋਣਗੇ ਇਮਤਿਹਾਨ, ਗ੍ਰਹਿ ਮੰਤਰੀ ਨੇ ਦਿੱਤੀ ਮਨਜੂਰੀ

TeamGlobalPunjab
2 Min Read

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲਾਕਡਾਉਨ ਦੌਰਾਨ ਵੀ ਕਰਵਾਈਆਂ ਜਾ ਸਕਦੀਆਂ ਹਨ। ਅਮਿਤ ਸ਼ਾਹ ਨੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਰਾਜ ਸਰਕਾਰਾਂ ਨੂੰ ਇਮਤਿਹਾਨਾਂ ਲਈ ਵਿਸ਼ੇਸ਼ ਬੱਸ ਸਹੂਲਤ ਦਾ ਪ੍ਰਬੰਧ ਕਰਨਾ ਪਏਗਾ।

ਦਸ ਦੇਈਏ ਕਿ ਕੋਰੋਨਾਵਾਇਰਸ ਮਹਾਮਾਰੀ ਕਾਰਨ ਮਾਰਚ ਮਹੀਨੇ ਤੋਂ ਦੇਸ਼ ਭਰ ਦੇ ਸਾਰੇ ਸਕੂਲ ਬੰਦ ਹਨ। ਇਸੇ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਲਾਬੰਦੀ ਵਿੱਚ ਬੋਰਡ ਦੀ ਪ੍ਰੀਖਿਆ ਕਰਵਾਉਣ ਦੀ ਆਗਿਆ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨਾਲ ਸਾਰੇ ਦੇਸ਼ ਅਤੇ ਰਾਜਾਂ ਦੇ ਵਿਦਿਆਰਥੀ ਵੀ ਰਾਹਤ ਦਾ ਸਾਹ ਲੈ ਰਹੇ ਹਨ।

ਅਮਿਤ ਸ਼ਾਹ ਨੇ ਇਸ ਦੀ ਜਾਣਕਾਰੀ ਆਪਣੇ ਟਵੀਟਰ ਹੈਂਡਲ ਰਾਹੀਂ ਦਿੱਤੀ ਹੈ । ਉਨ੍ਹਾਂ ਲਿਖਿਆ ਕਿ, “ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਅਕਾਦਮਿਕ ਰੁਚੀ ਨੂੰ ਧਿਆਨ ਵਿੱਚ ਰੱਖਦਿਆਂ, 10 ਵੀਂ ਅਤੇ 12 ਵੀਂ ਕਲਾਸਾਂ ਲਈ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਤਾਲਾਬੰਦੀ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ਸੁਰੱਖਿਆ ਲਈ ਸਮਾਜਕ ਦੂਰੀ , ਫੇਸ ਮਾਸਕ ਆਦਿ ਵਰਗੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ”

Share this Article
Leave a comment