ਨਵੀਂ ਦਿੱਲੀ: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਿਸਨਾਂ ਦੇ ਵਧਦੇ ਹੋਏ ਰੋਹ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜਿਸ ਲਈ ਉਨ੍ਹਾਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ ਅਤੇ 15 ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਮੁਤਾਬਿਕ 13-14 ਨੁਮਾਇੰਦੇ ਅਮਿਤ ਸ਼ਾਹ ਨੂੰ ਮਿਲਣਗੇ। ਕਿਸਾਨਾਂ ਅਤੇ ਅਮਿਤ ਸ਼ਾਹ ਵਿਚਾਲੇ ਇਹ ਮੁਲਾਕਾਤ ਅੱਜ ਸ਼ਾਮ ਨੂੰ 7 ਵਜੇ ਦੇ ਕਰੀਬ ਹੋਵੇਗੀ।