ਰਾਮ ਰਹੀਮ ਦੀ Z+ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਹੈਰਾਨੀਜਨਕ ਬਿਆਨ

TeamGlobalPunjab
2 Min Read

ਚੰਡੀਗੜ੍ਹ: ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਹਰਿਆਣਾ ਸਰਕਾਰ ਨੇ ਜ਼ੈੱਡ ਪਲੱਸ ਸੁਰੱਖਿਆ ਦਿੱਤੀ। ਉੱਥੇ ਹੀ ਇਸ ਸਬੰਧੀ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਹੈਰਾਨੀਜਨਕ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਹੀ ਨਹੀਂ ਹੈ। ਅਨਿਲ ਵਿੱਜ ਨੇ ਕਿਹਾ ਕਿ ਮੇਰੇ ਕੋਲ ਅਜਿਹੀ ਕੋਈ ਫਾਇਲ ਨਹੀਂ ਆਈ ਹੈ।

ਦੱਸਣਯੋਗ ਹੈ ਕਿ ਸਰਕਾਰ ਨੇ ਵੱਖਵਾਦੀ ਤੱਤਾਂ ਤੋਂ ਡੇਰਾ ਸਿਰਸਾ ਮੁਖੀ ਦੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦਿੱਤੀ ਹੈ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।

ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਤੇ ਜ਼ਬਰ ਜਨਾਹ ਦੇ ਮਾਮਲਿਆਂ ਵਿੱਚ 20 ਸਾਲ ਦੀ ਸਜ਼ਾ ਹੋਈ ਸੀ, ਫ਼ਿਲਹਾਲ ਪੰਜਾਬ ਚੋਣਾਂ ਦੇ ਚੱਲਦੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਿਪੋਰਟਾਂ ਮੁਤਾਬਕ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਵੱਖਵਾਦੀ ਤੱਤਾਂ ਤੋਂ ਵੱਡੇ ਪੱਧਰ ‘ਤੇ ਖਤਰਾ ਹੈ। ਇਸ ਕਾਰਨ ਉਨ੍ਹਾਂ ਦੀ ਫਰਲੋ ‘ਤੇ ਰਿਹਾਈ ਦੌਰਾਨ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।

ਦੱਸਣਯੋਗ ਹੈ ਕਿ ਡੇਰਾਮੁਖੀ ਰਾਮ ਰਹੀਮ 7 ਫਰਵਰੀ ਤੋਂ ਫਰਲੋ `ਤੇ ਹੈ ਅਤੇ ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ‘ਚ ਆਪਣੇ ਟੈਂਟ `ਚ ਰਹਿ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment